ਤਾਜਾ ਖਬਰਾਂ
ਜਾਣਕਾਰੀ ਮੁਤਾਬਕ, ਉਸ ਸਮੇਂ ਇਲਾਕੇ ਵਿੱਚ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਹੋ ਰਹੇ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਮੁਲਾਜ਼ਮ ਤਾਇਨਾਤ ਸਨ। ਇਸੇ ਦੌਰਾਨ ਥਾਣੇ ਦੇ ਪਿਛਲੇ ਪਾਸੇ ਧਮਾਕਾ ਹੋਣ ਦੀ ਸੂਚਨਾ ਮਿਲੀ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਇਲਾਕੇ ਨੂੰ ਸੁਰੱਖਿਅਤ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ। ਫੋਰੈਂਸਿਕ ਟੀਮ ਵੱਲੋਂ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਗਏ ਹਨ। ਪੁਲਿਸ ਵੱਲੋਂ ਥਾਣੇ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਐਸਪੀ ਸਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਧਮਾਕੇ ਦੀ ਸੂਚਨਾ ਤੜਕੇ ਕਰੀਬ 2 ਵਜੇ ਮਿਲੀ ਸੀ। ਉਨ੍ਹਾਂ ਕਿਹਾ ਕਿ ਧਮਾਕੇ ਦੇ ਅਸਲ ਕਾਰਨਾਂ ਬਾਰੇ ਫੋਰੈਂਸਿਕ ਜਾਂਚ ਦੀ ਰਿਪੋਰਟ ਮਿਲਣ ਤੋਂ ਬਾਅਦ ਹੀ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।
ਪੁਲਿਸ ਮੁਤਾਬਕ ਘਟਨਾ ਦੀ ਹਰ ਸੰਭਵ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਘਬਰਾਉਣ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਨੇ ਕਿਹਾ ਕਿ ਫਿਲਹਾਲ ਸਥਿਤੀ ਕਾਬੂ ਹੇਠ ਹੈ।
ਧਮਾਕੇ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ ਹਨ।
ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿੱਚ ਲੋਕਾਂ ਨੂੰ ਆਪਣੇ ਘਰਾਂ ਦੇ ਨਾਲ-ਨਾਲ ਪੁਲਿਸ ਥਾਣਿਆਂ ਵਿੱਚ ਵੀ ਸੁਰੱਖਿਆ ਦੀ ਚਿੰਤਾ ਬਣੀ ਹੋਈ ਹੈ। ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੀ ਲੋੜ ਹੈ।
ਹਾਲਾਂਕਿ, ਧਮਾਕੇ ਦੇ ਕਾਰਨਾਂ ਅਤੇ ਇਸ ਪਿੱਛੇ ਕਿਸੇ ਦੀ ਭੂਮਿਕਾ ਬਾਰੇ ਪੁਲਿਸ ਜਾਂਚ ਅਤੇ ਫੋਰੈਂਸਿਕ ਰਿਪੋਰਟ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।
Get all latest content delivered to your email a few times a month.