IMG-LOGO
ਹੋਮ ਪੰਜਾਬ: ਮੁਲਾਜ਼ਮਾਂ ਦੇ ਧਰਨੇ ’ਚ ਪਹੁੰਚੇ ਅਮਨ ਅਰੋੜਾ, ਕਿਹਾ—“ਬੈਰੀਕੇਡ ਨਹੀਂ ਲੱਗਣਗੇ,...

ਮੁਲਾਜ਼ਮਾਂ ਦੇ ਧਰਨੇ ’ਚ ਪਹੁੰਚੇ ਅਮਨ ਅਰੋੜਾ, ਕਿਹਾ—“ਬੈਰੀਕੇਡ ਨਹੀਂ ਲੱਗਣਗੇ, ਗੱਲਬਾਤ ਰਾਹੀਂ ਹੱਲ ਕਰਾਂਗੇ ਮਸਲੇ”

Admin User - Sep 13, 2026 10:15 PM
IMG

ਪੰਜਾਬ ਵਿੱਚ ਵੱਖ-ਵੱਖ ਮੰਗਾਂ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੌਰਾਨ ਉਸ ਸਮੇਂ ਮਾਹੌਲ ਸੁਖਾਵਾਂ ਹੋ ਗਿਆ, ਜਦੋਂ ਅਮਨ ਅਰੋੜਾ ਖੁਦ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਕੀਤੀ।

ਧਰਨੇ ਦੌਰਾਨ ਸੁਰੱਖਿਆ ਪ੍ਰਬੰਧਾਂ ਲਈ ਬੈਰੀਕੇਡ ਅਤੇ ਪਾਣੀ ਦੀਆਂ ਬੁਛਾੜਾਂ ਵਾਲੀਆਂ ਗੱਡੀਆਂ ਮੌਜੂਦ ਸਨ। ਹਾਲਾਂਕਿ, ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਬੈਰੀਕੇਡ ਨਾ ਲਗਾਉਣ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਨਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਧਰਨੇ ’ਤੇ ਬੈਠੇ ਮੁਲਾਜ਼ਮ ਉਨ੍ਹਾਂ ਦੇ ਆਪਣੇ ਹਨ ਅਤੇ ਉਹ ਖੁਦ ਉਨ੍ਹਾਂ ਨਾਲ ਬੈਠ ਕੇ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ।

ਇਸ ਤੋਂ ਬਾਅਦ ਮੰਤਰੀ ਨੇ ਧਰਨਾਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸੁਣੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਜਾਇਜ਼ ਮੰਗਾਂ ’ਤੇ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।

ਮੁਲਾਜ਼ਮ ਜਥੇਬੰਦੀਆਂ ਦਾ ਇੱਕ ਵਫ਼ਦ ਬਾਅਦ ਵਿੱਚ ਅਮਨ ਅਰੋੜਾ ਨਾਲ ਵਿਸਥਾਰਪੂਰਵਕ ਮੀਟਿੰਗ ਲਈ ਅੰਦਰ ਗਿਆ। ਮੀਟਿੰਗ ਦੌਰਾਨ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ’ਤੇ ਚਰਚਾ ਹੋਈ ਅਤੇ ਦੋਵਾਂ ਪੱਖਾਂ ਵੱਲੋਂ ਗੱਲਬਾਤ ਰਾਹੀਂ ਹੱਲ ਕੱਢਣ ’ਤੇ ਜ਼ੋਰ ਦਿੱਤਾ ਗਿਆ।

ਮੀਟਿੰਗ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਵੱਲੋਂ ਧਰਨਾ ਚੁੱਕ ਲਿਆ ਗਿਆ। ਮੁਲਾਜ਼ਮ ਆਗੂਆਂ ਨੇ ਮੰਤਰੀ ਵੱਲੋਂ ਖੁਦ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਉਨ੍ਹਾਂ ਦੀਆਂ ਗੱਲਾਂ ਸੁਣਨ ਨੂੰ ਸਕਾਰਾਤਮਕ ਪਹਿਲ ਦੱਸਿਆ।

ਇਸ ਦੌਰਾਨ ਧਰਨਾਕਾਰੀਆਂ ਲਈ ਠੰਢੇ ਪਾਣੀ ਦੀ ਛਬੀਲ ਅਤੇ ਚਾਹ ਦਾ ਲੰਗਰ ਵੀ ਲਗਾਇਆ ਗਿਆ। ਅਮਨ ਅਰੋੜਾ ਨੇ ਕਿਹਾ ਕਿ ਲੋਕਤੰਤਰ ਵਿੱਚ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣਾ ਮੁਲਾਜ਼ਮਾਂ ਦਾ ਹੱਕ ਹੈ ਅਤੇ ਮਸਲਿਆਂ ਦਾ ਹੱਲ ਆਪਸੀ ਗੱਲਬਾਤ, ਸਹਿਯੋਗ ਅਤੇ ਭਰੋਸੇ ਨਾਲ ਕੱਢਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਮੁਲਾਜ਼ਮ ਪੰਜਾਬ ਸਰਕਾਰ ਦੀ ਪ੍ਰਸ਼ਾਸਨਿਕ ਵਿਵਸਥਾ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਨਾਲ ਸਬੰਧਤ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.