IMG-LOGO
ਹੋਮ ਪੰਜਾਬ: 🔴 ਭਾਜਪਾ 'ਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਵਿਚਾਲੇ...

🔴 ਭਾਜਪਾ 'ਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਵਿਚਾਲੇ ਚਰਨਜੀਤ ਚੰਨੀ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖ਼ਬਰ

Admin User - Sep 14, 2026 09:16 AM
IMG

ਚੰਡੀਗੜ੍ਹ : ਪੰਜਾਬ ਸਿਆਸਤ ਤੋਂ ਇਸ ਸਮੇਂ ਦੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪੰਜਾਬ ਦੀ ਰਾਜਨੀਤਿਕ ਵਿੱਚ ਹਲਚਲ ਮਚਾ ਦਿੱਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਉਨ੍ਹਾਂ ਦੇ ਭਾਜਪਾ 'ਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਵਿਚ ਬਹੁਤ ਫ਼ਰਕ ਹੈ ਅਤੇ ਉਨ੍ਹਾਂ ਦੇ ਰਾਜਨੀਤਕ ਸਿਧਾਂਤ ਭਾਜਪਾ ਦੀ ਵਿਚਾਰਧਾਰਾ ਨਾਲੋਂ ਬਿਲਕੁਲ ਵੱਖਰੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਧਰਮ ਦੇ ਨਾਮ 'ਤੇ ਰਾਜਨੀਤੀ ਕਰਦੀ ਹੈ, ਜਦਕਿ ਕਾਂਗਰਸ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਅਤੇ ਲੋਕਤੰਤਰਿਤ ਕਦਰਾਂ-ਕੀਮਤਾਂ 'ਚ ਵਿਸ਼ਵਾਸ ਰੱਖਦੀ ਹੈ।  ਉਹ ਕਾਂਗਰਸ ਦੀ ਵਿਚਾਰਧਾਰਾ ਨਾਲ ਖੜ੍ਹੇ ਹਨ ਅਤੇ ਭਾਜਪਾ 'ਚ ਸ਼ਾਮਲ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ ਭਾਜਪਾ 'ਚ ਜਾਣ ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ 'ਚ ਕੋਈ ਸੱਚਾਈ ਨਹੀਂ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.