ਤਾਜਾ ਖਬਰਾਂ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਪੋਸਟ ਗ੍ਰੈਜੂਏਟ ਸਿਲੇਬਸ ਵਿੱਚ ਸਿੱਖ ਇਤਿਹਾਸ ਨੂੰ ਲਾਜ਼ਮੀ ਵਿਸ਼ਾ ਸੂਚੀ ਵਿੱਚੋਂ ਹਟਾ ਕੇ ਵਿਕਲਪਿਕ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਇਸ ਫੈਸਲੇ ਨੇ ਪੰਜਾਬ ਦੀ ਰਾਜਨੀਤੀ ਨੂੰ ਗਰਮਾ ਦਿੱਤਾ ਹੈ। ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਪੱਤਰ ਲਿਖ ਕੇ ਇਸ ਕਦਮ 'ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਹੈ।
ਆਪਣੇ ਪੱਤਰ ਵਿੱਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਦਾ ਫੈਸਲਾ ਪੂਰੀ ਤਰ੍ਹਾਂ ਪੰਜਾਬ ਵਿਰੋਧੀ ਹੈ, ਜਿਸ ਨਾਲ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਵਿੱਚ ਵਿਆਪਕ ਗੁੱਸਾ ਅਤੇ ਅਵਿਸ਼ਵਾਸ ਪੈਦਾ ਹੋ ਰਿਹਾ ਹੈ। ਜਿੱਥੇ ਯੂਨੀਵਰਸਿਟੀ ਪ੍ਰਸ਼ਾਸਨ ਦਾ ਤਰਕ ਹੈ ਕਿ ਇਹ ਤਬਦੀਲੀ ਰਾਸ਼ਟਰੀ ਸਿੱਖਿਆ ਨੀਤੀ ਦੇ ਅਨੁਸਾਰ ਹੈ, ਉੱਥੇ ਹੀ ਹਰਸਿਮਰਤ ਬਾਦਲ ਦਾ ਤਰਕ ਹੈ ਕਿ ਇਹ ਪੰਜਾਬ ਦੀ ਅਮੀਰ ਸਮਾਜਿਕ-ਸੱਭਿਆਚਾਰਕ ਵਿਰਾਸਤ ਨੂੰ ਯੋਜਨਾਬੱਧ ਢੰਗ ਨਾਲ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਮੰਗ ਕੀਤੀ ਕਿ ਐਮ.ਏ. ਇਤਿਹਾਸ ਦੇ ਨਵੇਂ ਸਿਲੇਬਸ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਪੁਰਾਣਾ ਸਿਲੇਬਸ ਬਹਾਲ ਕੀਤਾ ਜਾਵੇ।
Get all latest content delivered to your email a few times a month.