ਤਾਜਾ ਖਬਰਾਂ
ਚੰਡੀਗੜ੍ਹ, 14 ਸਤੰਬਰ 2026 - ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ (PSWC) ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਅਹਿਮ ਸੁਣਵਾਈ ਹੋਈ।
ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਵੱਲੋਂ ਸਾਬਕਾ ‘ਆਪ’ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ CBI ਜਾਂਚ ਦੀ ਮੰਗ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ਅੱਜ ਹਾਈ ਕੋਰਟ ਤੋਂ ਵਾਪਸ ਲੈ ਲਈ ਗਈ। ਪਟੀਸ਼ਨ ਵਾਪਸ ਲਏ ਜਾਣ ਨਾਲ ਇਸ ਮਾਮਲੇ ਵਿੱਚ ਲਾਲਜੀਤ ਸਿੰਘ ਭੁੱਲਰ ਨੂੰ ਵੱਡੀ ਰਾਹਤ ਮਿਲੀ ਹੈ।
ਇਸੇ ਮਾਮਲੇ ਵਿੱਚ ਨਾਮਜ਼ਦ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਨਿੱਜੀ ਸਹਾਇਕ (PA) ਦਿਲਬਾਗ਼ ਸਿੰਘ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਵੀ ਅਦਾਲਤ ਵਿੱਚ ਦੋਵਾਂ ਧਿਰਾਂ ਵੱਲੋਂ ਬਹਿਸ ਮੁਕੰਮਲ ਹੋ ਗਈ। ਇਸ ਤੋਂ ਬਾਅਦ ਹਾਈ ਕੋਰਟ ਨੇ ਦੋਵਾਂ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
Get all latest content delivered to your email a few times a month.