IMG-LOGO
ਹੋਮ ਪੰਜਾਬ: ਜਲਾਲਾਬਾਦ ਦੇ 6 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ...

ਜਲਾਲਾਬਾਦ ਦੇ 6 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਮਿਲਦੇ ਹੀ ਸਕੂਲ ਕਰਵਾਏ ਖ਼ਾਲੀ

Admin User - Sep 15, 2026 05:08 PM
IMG

ਜਲਾਲਾਬਾਦ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸ਼ਹਿਰ ਦੇ ਛੇ ਨਿੱਜੀ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਵਾਲੀ ਈ-ਮੇਲ ਸਾਹਮਣੇ ਆਉਂਦਿਆਂ ਹੀ ਸਕੂਲ ਪ੍ਰਬੰਧਕਾਂ ਨੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਤੁਰੰਤ ਸਕੂਲ ਖ਼ਾਲੀ ਕਰਵਾ ਦਿੱਤੇ ਅਤੇ ਵਿਦਿਆਰਥੀਆਂ ਨੂੰ ਛੁੱਟੀ ਕਰ ਦਿੱਤੀ।

ਸਕੂਲ ਪ੍ਰਬੰਧਨ ਵੱਲੋਂ ਮਾਪਿਆਂ ਨੂੰ ਫ਼ੋਨ ਕਰਕੇ ਸੂਚਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਸੁਰੱਖਿਅਤ ਘਰ ਲਿਜਾਣ ਲਈ ਕਿਹਾ ਗਿਆ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸ ’ਤੇ ਪੁਲਿਸ ਅਧਿਕਾਰੀ ਅਤੇ ਭਾਰੀ ਫੋਰਸ ਮੌਕੇ ’ਤੇ ਪਹੁੰਚ ਗਈ।

ਸਥਾਨਕ ਕਾਨਵੈਂਟ ਸਕੂਲ ਦੇ ਫਾਦਰ ਮੁਤਾਬਕ ਕਰੀਬ ਸਾਢੇ 11 ਵਜੇ ਸਕੂਲ ਦੀ ਅਧਿਕਾਰਤ ਈ-ਮੇਲ ’ਤੇ ਧਮਕੀ ਭਰਿਆ ਸੁਨੇਹਾ ਪ੍ਰਾਪਤ ਹੋਇਆ। ਈ-ਮੇਲ ਮਿਲਦਿਆਂ ਹੀ ਪ੍ਰਬੰਧਨ ਨੇ ਬਿਨਾਂ ਦੇਰੀ ਕੀਤੇ ਕੈਂਪਸ ਖ਼ਾਲੀ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਬੱਚਿਆਂ ਦੇ ਮਾਪਿਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਸਕੂਲ ਬੁਲਾਇਆ ਗਿਆ।

ਥਾਣਾ ਸਿਟੀ ਜਲਾਲਾਬਾਦ ਦੇ ਐੱਸਐੱਚਓ ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਚਾਰ ਤੋਂ ਪੰਜ ਸਕੂਲਾਂ ਨੂੰ ਈ-ਮੇਲ ਰਾਹੀਂ ਧਮਕੀਆਂ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਵੱਲੋਂ ਸਾਵਧਾਨੀ ਵਜੋਂ ਐਂਟੀ ਸੈਬੋਟੇਜ ਅਤੇ ਬੰਬ ਨਿਰੋਧਕ ਟੀਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ।

ਸੁਰੱਖਿਆ ਟੀਮਾਂ ਵੱਲੋਂ ਸਕੂਲਾਂ ਦੇ ਕਮਰਿਆਂ, ਮੈਦਾਨਾਂ ਅਤੇ ਵਾਹਨਾਂ ਸਮੇਤ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਮੁਤਾਬਕ ਧਮਕੀ ਭਰੀ ਈ-ਮੇਲ ਵਿੱਚ ਦੁਪਹਿਰ 1 ਵੱਜ ਕੇ 11 ਮਿੰਟ ’ਤੇ ਧਮਾਕਾ ਕਰਨ ਦੀ ਗੱਲ ਲਿਖੀ ਗਈ ਸੀ। ਇਸ ਤੋਂ ਪਹਿਲਾਂ ਹੀ ਸਕੂਲ ਖ਼ਾਲੀ ਕਰਵਾ ਲਏ ਗਏ। ਪੁਲਿਸ ਦੇ ਸਾਈਬਰ ਸੈੱਲ ਵੱਲੋਂ ਵੀ ਈ-ਮੇਲ ਦੀ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਇਸ ਦੇ ਸਰੋਤ ਅਤੇ ਭੇਜਣ ਵਾਲੇ ਬਾਰੇ ਪਤਾ ਲਗਾਇਆ ਜਾ ਸਕੇ।

ਫਿਲਹਾਲ ਪੁਲਿਸ ਵੱਲੋਂ ਪੂਰੀ ਸਾਵਧਾਨੀ ਨਾਲ ਜਾਂਚ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.