IMG-LOGO
ਹੋਮ ਪੰਜਾਬ: ਫਤਿਹਗੜ੍ਹ ਸਾਹਿਬ ਦੀ ਰੈਲੀ ’ਚ ਸੁਖਬੀਰ ਬਾਦਲ ਦਾ ਐਲਾਨ—2027 ’ਚ...

ਫਤਿਹਗੜ੍ਹ ਸਾਹਿਬ ਦੀ ਰੈਲੀ ’ਚ ਸੁਖਬੀਰ ਬਾਦਲ ਦਾ ਐਲਾਨ—2027 ’ਚ ਪੰਜਾਬੀ ਇਕੱਠੇ ਹੋ ਕੇ ਦਿੱਲੀ ਦੀਆਂ ਪਾਰਟੀਆਂ ਨੂੰ ਦੇਣਗੇ ਜਵਾਬ

Admin User - Sep 15, 2026 06:49 PM
IMG

ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ‘ਪੰਜਾਬ ਬਚਾਓ’ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦਾ ਸਮਾਂ ਆ ਗਿਆ ਹੈ।

ਸੁਖਬੀਰ ਬਾਦਲ ਨੇ ਦਿੱਲੀ ਆਧਾਰਿਤ ਸਿਆਸੀ ਪਾਰਟੀਆਂ ’ਤੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬੀ ਹੁਣ ਇਨ੍ਹਾਂ ਪਾਰਟੀਆਂ ਨੂੰ ਸੂਬੇ ਵਿੱਚੋਂ ਬਾਹਰ ਕਰਨ ਲਈ ਇਕੱਠੇ ਹੋਣਗੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵੀ ਤਿੱਖੇ ਹਮਲੇ ਕੀਤੇ ਅਤੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਅਤੇ ਬਿਜਲੀ ਸੰਕਟ ਵੱਲ ਧੱਕ ਦਿੱਤਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਪਹਿਲਾਂ ਬਿਜਲੀ ਸਰਪਲੱਸ ਸੂਬਾ ਬਣਿਆ ਸੀ ਅਤੇ ਇਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਦੀ ਅਹਿਮ ਭੂਮਿਕਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਮੁੜ ਬਣਦੀ ਹੈ ਤਾਂ ਪੰਜਾਬ ਨੂੰ ਦੁਬਾਰਾ ਬਿਜਲੀ ਸਰਪਲੱਸ ਸੂਬਾ ਬਣਾਉਣ ਲਈ ਕੰਮ ਕੀਤਾ ਜਾਵੇਗਾ।

ਸੁਖਬੀਰ ਬਾਦਲ ਨੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਰਕਾਰੀ ਮੰਤਰੀ ਨਾਲ ਜੁੜੇ ਮਾਮਲੇ ਕਾਰਨ ਕਿਸੇ ਪਰਿਵਾਰ ਦਾ ਜੀਅ ਚਲਾ ਜਾਵੇ ਤਾਂ ਮੁੱਖ ਮੰਤਰੀ ਵੱਲੋਂ ਇਸਨੂੰ ‘ਛੋਟੀ ਗੱਲ’ ਦੱਸਣਾ ਠੀਕ ਨਹੀਂ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਕੋਈ ਠੋਸ ਕੰਮ ਨਹੀਂ ਕੀਤਾ ਗਿਆ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਲੋਕਾਂ ਨੂੰ ਖੇਤਰੀ ਪਾਰਟੀ ਦੇ ਹੱਕ ਵਿੱਚ ਇਕੱਠੇ ਹੋਣ ਦੀ ਲੋੜ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.