ਤਾਜਾ ਖਬਰਾਂ
ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਆਈਐਮਡੀ ਵੱਲੋਂ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀ ਡਾ. ਪਵਨੀਤ ਕਿੰਗਰਾ ਮੁਤਾਬਕ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪੰਜਾਬ ਵਿੱਚ ਬਾਰਿਸ਼ ਘੱਟ ਰਹੀ ਹੈ, ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਮਾਨਸੂਨ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ।
ਲੁਧਿਆਣਾ ਵਿੱਚ ਵੀ ਸਤੰਬਰ ਦੌਰਾਨ ਹੁਣ ਤੱਕ ਲਗਭਗ 33 ਐਮਐਮ ਬਾਰਿਸ਼ ਦਰਜ ਕੀਤੀ ਗਈ ਹੈ, ਜਦਕਿ ਆਮ ਤੌਰ ’ਤੇ ਇਸ ਮਹੀਨੇ 100 ਐਮਐਮ ਤੋਂ ਵੱਧ ਬਾਰਿਸ਼ ਹੁੰਦੀ ਹੈ। ਸੋਮਵਾਰ ਨੂੰ ਬੱਦਲਵਾਈ ਕਾਰਨ ਸੂਬੇ ਦੇ ਤਾਪਮਾਨ ਵਿੱਚ ਵੀ ਕਰੀਬ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
16 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਭਾਰੀ ਮੀਂਹ ਅਤੇ ਬਿਜਲੀ ਗਰਜਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਦੂਜੇ ਪਾਸੇ ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਲਈ ਇਸ ਦਿਨ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
17 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਬਠਿੰਡਾ ਅਤੇ ਕਪੂਰਥਲਾ-ਜਲੰਧਰ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਬਿਜਲੀ ਗਰਜਣ ਦੀ ਸੰਭਾਵਨਾ ਦੱਸੀ ਗਈ ਹੈ।
ਜਦਕਿ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਲੁਧਿਆਣਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਲਈ 17 ਸਤੰਬਰ ਨੂੰ ਕੋਈ ਚੇਤਾਵਨੀ ਨਹੀਂ ਹੈ।
Get all latest content delivered to your email a few times a month.