IMG-LOGO
ਹੋਮ ਪੰਜਾਬ: ਅਨੰਦਪੁਰ ਸਾਹਿਬ ਤੋਂ CM ਮਾਨ ਦਾ ਵਿਰੋਧੀਆਂ ’ਤੇ ਵਾਰ, ਕਿਹਾ...

ਅਨੰਦਪੁਰ ਸਾਹਿਬ ਤੋਂ CM ਮਾਨ ਦਾ ਵਿਰੋਧੀਆਂ ’ਤੇ ਵਾਰ, ਕਿਹਾ - ‘ਲੰਡਨ-ਪੈਰਿਸ ਨਹੀਂ, ਖੁਸ਼ਹਾਲ ਰੰਗਲਾ ਪੰਜਾਬ ਬਣਾਉਣਾ ਸਾਡਾ ਟੀਚਾ’

Admin User - Sep 15, 2026 07:07 PM
IMG

ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਪਿੰਡ ਜਿੰਦਵੜੀ ਵਿਖੇ ਲੋਕ ਮਿਲਣੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਤਰੱਕੀ ਅਤੇ ਸਰਕਾਰ ਦੀਆਂ ਯੋਜਨਾਵਾਂ ਦਾ ਜ਼ਿਕਰ ਕੀਤਾ। ਇਸ ਮੌਕੇ ਉਨ੍ਹਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਮੇਤ ਵਿਰੋਧੀ ਪਾਰਟੀਆਂ ’ਤੇ ਵੀ ਤਿੱਖੇ ਸਿਆਸੀ ਹਮਲੇ ਕੀਤੇ।

CM ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਸੁਪਨਾ ਪੰਜਾਬ ਨੂੰ ਲੰਡਨ, ਕੈਲੀਫੋਰਨੀਆ ਜਾਂ ਪੈਰਿਸ ਬਣਾਉਣਾ ਨਹੀਂ, ਬਲਕਿ ਉਸ ਪੁਰਾਣੇ ਖੁਸ਼ਹਾਲ ਅਤੇ ਜੀਵੰਤ ‘ਰੰਗਲੇ ਪੰਜਾਬ’ ਨੂੰ ਮੁੜ ਸਿਰਜਣਾ ਹੈ, ਜਿੱਥੇ ਖੇਡਾਂ, ਮੇਲੇ, ਭੰਗੜੇ ਅਤੇ ਪੰਜਾਬੀ ਸੱਭਿਆਚਾਰ ਦੀ ਰੌਣਕ ਨਜ਼ਰ ਆਵੇ।

ਮੁੱਖ ਮੰਤਰੀ ਨੇ ਇਲਾਕੇ ਦੇ ਵੱਖ-ਵੱਖ ਪਿੰਡਾਂ ਲਈ ਵਿਕਾਸ ਕਾਰਜਾਂ ਵਾਸਤੇ ਗ੍ਰਾਂਟਾਂ ਦੇ ਚੈੱਕ ਵੀ ਸੌਂਪੇ। ਅਜੌਲੀ, ਦੜੌਲੀ ਅੱਪਰ, ਦੜੌਲੀ ਲੋਅਰ, ਬ੍ਰਹਮਪੁਰ, ਟੱਪਰੀਆਂ ਅਤੇ ਜਿੰਦਵੜੀ ਨੂੰ 20-20 ਲੱਖ ਰੁਪਏ ਦੇ ਚੈੱਕ ਦਿੱਤੇ ਗਏ। ਇਸ ਤਰ੍ਹਾਂ ਕੁੱਲ 1 ਕਰੋੜ 20 ਲੱਖ ਰੁਪਏ ਦੀ ਰਕਮ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈ।

ਇਸ ਦੌਰਾਨ ਭਾਵੁਕ ਹੁੰਦਿਆਂ CM ਮਾਨ ਨੇ ਕਿਹਾ ਕਿ ਉਹ ਚਾਹੁੰਦੇ ਤਾਂ ਇੱਕ ਕਲਾਕਾਰ ਵਜੋਂ ਕਰੋੜਾਂ ਰੁਪਏ ਕਮਾ ਸਕਦੇ ਸਨ, ਪਰ ਪ੍ਰਮਾਤਮਾ ਨੇ ਉਨ੍ਹਾਂ ਨੂੰ ਲੋਕਾਂ ਦੇ ਹੱਕਾਂ ਲਈ ਕੰਮ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ।

ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਸ ਸਮੇਂ ਸਰਕਾਰੀ ਨੌਕਰੀਆਂ ਲਈ ਸਿਆਸੀ ਸਿਫ਼ਾਰਸ਼ਾਂ ਅਤੇ ਪੈਸੇ ਦੀ ਗੱਲ ਹੁੰਦੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਇਕੱਲੇ ਜਿੰਦਵੜੀ ਪਿੰਡ ਦੇ 20 ਨੌਜਵਾਨ ਬਿਨਾਂ ਸਿਫ਼ਾਰਸ਼ ਅਤੇ ਰਿਸ਼ਵਤ ਤੋਂ ਸਰਕਾਰੀ ਨੌਕਰੀਆਂ ਪ੍ਰਾਪਤ ਕਰ ਚੁੱਕੇ ਹਨ।

ਉਨ੍ਹਾਂ ਮਹਿਲਾਵਾਂ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਵਿੱਤੀ ਸਹਾਇਤਾ ਯੋਜਨਾ ਦਾ ਵੀ ਜ਼ਿਕਰ ਕੀਤਾ। CM ਮਾਨ ਨੇ ਕਿਹਾ ਕਿ ਇਸ ਸਕੀਮ ਦੀ ਅਗਲੀ ਕਿਸ਼ਤ 1 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ ਅਤੇ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਰਕਮ ਭੇਜੀ ਜਾਵੇਗੀ।

ਸਿੱਖਿਆ ਦੇ ਖੇਤਰ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਲੈਬਾਂ, ਲਾਇਬ੍ਰੇਰੀਆਂ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਫ਼ਿਨਲੈਂਡ ਵਰਗੇ ਦੇਸ਼ਾਂ ਵਿੱਚ ਸਿਖਲਾਈ ਵੀ ਦਿਵਾਈ ਗਈ ਹੈ।

CM ਮਾਨ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੇ ਅੰਕੜਿਆਂ ਅਨੁਸਾਰ ਸਕੂਲੀ ਸਿੱਖਿਆ ਦੇ ਮਾਮਲੇ ਵਿੱਚ ਪੰਜਾਬ 2021 ਵਿੱਚ 27ਵੇਂ ਸਥਾਨ ’ਤੇ ਸੀ, ਜਦਕਿ ਹੁਣ ਸੂਬਾ ਕੇਰਲਾ ਸਮੇਤ ਹੋਰ ਸੂਬਿਆਂ ਨੂੰ ਪਿੱਛੇ ਛੱਡ ਕੇ ਦੇਸ਼ ਵਿੱਚ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.