IMG-LOGO
ਹੋਮ ਪੰਜਾਬ: ਜੰਡਿਆਲਾ ਗੁਰੂ 'ਚ ਥਾਣੇ ਸਾਹਮਣੇ ਖੂਨੀ ਖੇਡ: ਅੰਨ੍ਹੇਵਾਹ ਗੋਲੀਬਾਰੀ 'ਚ...

ਜੰਡਿਆਲਾ ਗੁਰੂ 'ਚ ਥਾਣੇ ਸਾਹਮਣੇ ਖੂਨੀ ਖੇਡ: ਅੰਨ੍ਹੇਵਾਹ ਗੋਲੀਬਾਰੀ 'ਚ ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ

Admin User - Sep 16, 2026 10:12 AM
IMG

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਖੇਤਰ ਅਧੀਨ ਆਉਂਦੇ ਪਿੰਡ ਨਵਾਂ ਪਿੰਡ ਵਿੱਚ ਮੰਗਲਵਾਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਨਾਲ ਸਨਸਨੀ ਫੈਲ ਗਈ। ਪੁਲਿਸ ਸਟੇਸ਼ਨ ਦੇ ਬਿਲਕੁਲ ਸਾਹਮਣੇ ਵਾਪਰੀ ਇਸ ਵਾਰਦਾਤ ਵਿੱਚ ਗੋਲੀਆਂ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ।


ਚਸ਼ਮਦੀਦਾਂ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਦੋਵਾਂ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਅਚਾਨਕ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਦੇ ਹੀ ਜਸਪਾਲ ਸਿੰਘ ਨੇ ਥਾਣੇ ਦੇ ਸਾਹਮਣੇ ਹੀ ਦਮ ਤੋੜ ਦਿੱਤਾ, ਜਦਕਿ ਦੂਜੇ ਜ਼ਖਮੀ ਨੌਜਵਾਨ ਨੂੰ ਤੁਰੰਤ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਥਾਣੇ ਦੇ ਐਨ ਸਾਹਮਣੇ ਹੋਈ ਇਸ ਗੋਲੀਬਾਰੀ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।


ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਲਾਕੇ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਘਾਲ ਰਹੀ ਹੈ ਅਤੇ ਸਥਾਨਕ ਲੋਕਾਂ ਤੋਂ ਪੁੱਛਗਿੱਛ ਕਰਕੇ ਹਮਲਾਵਰਾਂ ਦੇ ਭੱਜਣ ਦੀ ਦਿਸ਼ਾ ਤੇ ਉਨ੍ਹਾਂ ਦੀ ਪਛਾਣ ਦਾ ਸੁਰਾਗ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.