IMG-LOGO
ਹੋਮ ਪੰਜਾਬ, ਰਾਸ਼ਟਰੀ, ਗੁਲਜ਼ਾਰ ਸੁਸਾਈਡ ਕੇਸ: ਹਾਈ ਕੋਰਟ ਦੀ ਵੱਡੀ ਐਂਟਰੀ, ਪੰਜਾਬ ਸਰਕਾਰ...

ਗੁਲਜ਼ਾਰ ਸੁਸਾਈਡ ਕੇਸ: ਹਾਈ ਕੋਰਟ ਦੀ ਵੱਡੀ ਐਂਟਰੀ, ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

Admin User - Sep 16, 2026 12:45 PM
IMG

ਸੰਗਰੂਰ ਦੇ ਗੁਲਜ਼ਾਰ ਖੁਦਕੁਸ਼ੀ ਮਾਮਲੇ ਵਿੱਚ ਹੁਣ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੀ ਐਂਟਰੀ ਹੋ ਗਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮਾਮਲੇ ਵਿੱਚ ਸਟੇਟਸ ਰਿਪੋਰਟ ਤਲਬ ਕੀਤੀ ਹੈ। ਹਾਈ ਕੋਰਟ ਨੇ ਐਸਐਸਪੀ ਦਫ਼ਤਰ ਤੋਂ ਮਾਮਲੇ ਨਾਲ ਜੁੜੀ ਹਰ ਕਾਰਵਾਈ ਅਤੇ ਜਾਂਚ ਦੀ ਜਾਣਕਾਰੀ ਵੀ ਮੰਗੀ ਹੈ। ਹਾਲਾਂਕਿ, ਅਦਾਲਤ ਨੇ ਸਰਕਾਰ ਨੂੰ ਰਸਮੀ ਨੋਟਿਸ ਜਾਰੀ ਨਹੀਂ ਕੀਤਾ, ਸਗੋਂ ਨਿਰਦੇਸ਼ ਦਿੱਤਾ ਕਿ ਉਹ ਮਾਮਲੇ ਦੀ ਸਟੇਟਸ ਰਿਪੋਰਟ ਦਾਖਲ ਕਰੇ।

ਚੀਫ਼ ਜਸਟਿਸ ਅਸ਼ਵਿਨੀ ਕੁਮਾਰ ਮਿਸ਼ਰਾ ਦੇ ਬੈਂਚ ਨੇ ਸੁਣਵਾਈ ਕਰਦੇ ਹੋਏ ਕਿਹਾ ਕਿ ਮਾਮਲੇ ਵਿੱਚ ਇੱਕ ਮੰਤਰੀ ਦਾ ਨਾਂ ਆਇਆ ਹੈ, ਇਸ ਦੀ ਯੋਗ ਜਾਂਚ ਹੋਣੀ ਚਾਹੀਦੀ ਹੈ। ਮਾਮਲੇ ਵਿੱਚ ਦੋ ਵੱਖ-ਵੱਖ ਪਟੀਸ਼ਨਾਂ ਦਾਖਲ ਹੋਈਆਂ ਸਨ, ਜਿਨ੍ਹਾਂ 'ਤੇ ਅੱਜ ਸੁਣਵਾਈ ਹੋਈ।

ਸੁਣਵਾਈ ਦੌਰਾਨ ਪਟੀਸ਼ਨਰਾਂ ਵੱਲੋਂ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ। ਅਦਾਲਤ ਨੇ ਫਿਲਹਾਲ ਸੀਬੀਆਈ ਜਾਂਚ ਦਾ ਆਦੇਸ਼ ਦੇਣ ਦੀ ਬਜਾਏ ਸਰਕਾਰ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ। ਅਗਲੀ ਸੁਣਵਾਈ ਹੁਣ 6 ਅਕਤੂਬਰ ਨੂੰ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.