IMG-LOGO
ਹੋਮ ਪੰਜਾਬ: ਭਗਵੰਤ ਮਾਨ ਸਰਕਾਰ ਵਲੋਂ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ...

ਭਗਵੰਤ ਮਾਨ ਸਰਕਾਰ ਵਲੋਂ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ' ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ...

Admin User - Sep 17, 2026 08:24 AM
IMG

ਚੰਡੀਗੜ੍ਹ 17 ਸਤੰਬਰ:  ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਨਾਲ ਸਬੰਧਤ ਮਾਮਲਿਆਂ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਸੁਚੱਜਾ ਅਤੇ ਨਿਰੰਤਰ ਤਾਲਮੇਲ ਬਣਾਏ ਰੱਖਣ ਲਈ ਇੱਕ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਮਹੱਤਵਪੂਰਨ ਮਾਮਲਿਆਂ 'ਤੇ ਆਪਣੇ ਸੁਝਾਅ ਅਤੇ ਰਿਪੋਰਟਾਂ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਵੀ ਸੌਂਪੇਗੀ।

ਇਸ ਸੱਤ ਮੈਂਬਰੀ ਤਾਲਮੇਲ ਕਮੇਟੀ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਰਿਟਾਇਰਡ ਜਸਟਿਸ ਜਸਪਾਲ ਸਿੰਘ, ਰਿਟਾਇਰਡ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐਸ ਅਧਿਕਾਰੀ ਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ, ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਇਹ ਕਮੇਟੀ ਐਕਟ ਨਾਲ ਸਬੰਧਤ ਮਾਮਲਿਆਂ 'ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ ਅਤੇ ਅਹਿਮ ਮੁੱਦਿਆਂ 'ਤੇ ਆਪਣੇ ਸੁਝਾਅ ਤੇ ਰਿਪੋਰਟਾਂ ਪੰਜਾਬ ਸਰਕਾਰ ਨੂੰ ਅਗਲੇਰੀ ਵਿਚਾਰ-ਵਟਾਂਦਰੇ ਲਈ ਸੌਂਪੇਗੀ।

ਇਸ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ 16 ਸਤੰਬਰ 2026 ਦੇ ਹੁਕਮਾਂ ਰਾਹੀਂ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.