IMG-LOGO
ਹੋਮ ਪੰਜਾਬ: ਨਸ਼ਾ ਤਸਕਰਾਂ ਦਾ ਵਿਰੋਧ ਕਰਨ 'ਤੇ ਨੌਜਵਾਨ 'ਤੇ ਜਾਨਲੇਵਾ ਹਮਲਾ,...

ਨਸ਼ਾ ਤਸਕਰਾਂ ਦਾ ਵਿਰੋਧ ਕਰਨ 'ਤੇ ਨੌਜਵਾਨ 'ਤੇ ਜਾਨਲੇਵਾ ਹਮਲਾ, ਨੱਥੂਵਾਲਾ ਜਦੀਦ 'ਚ ਦਹਿਸ਼ਤ ਦਾ ਮਾਹੌਲ

Admin User - Sep 17, 2026 10:20 AM
IMG

ਮੋਗਾ: ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਨਸ਼ੇ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਿੰਡ ਦੇ ਨੌਜਵਾਨਾਂ 'ਤੇ ਨਸ਼ਾ ਸਮੱਗਲਰਾਂ ਵਲੋਂ ਹਮਲਾ ਕਰਨ ਦਾ ਅਤਿ-ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਨਸ਼ਾ ਵੇਚਣ ਤੋਂ ਰੋਕਣ 'ਤੇ ਬੋਖਲਾਏ ਅਨਸਰਾਂ ਨੇ ਪਿੰਡ ਦੀ ਨਸ਼ਾ ਰੋਕੂ ਕਮੇਟੀ ਦੇ ਮੈਂਬਰ ਲਵਪ੍ਰੀਤ ਸਿੰਘ 'ਤੇ ਲੋਹੇ ਦੀਆਂ ਰਾਡਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ। ਜ਼ਖਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ 'ਚ ਨਸ਼ਾ ਖੋਰੀ ਨੂੰ ਠੱਲ੍ਹ ਪਾਉਣ ਲਈ ਸਥਾਨਕ ਨੌਜਵਾਨਾਂ ਵੱਲੋਂ ਇੱਕ ਵਿਸ਼ੇਸ਼ ਨਸ਼ਾ ਰੋਕੂ ਅਭਿਆਨ ਚਲਾਇਆ ਜਾ ਰਿਹਾ ਸੀ। ਲੰਘੇ ਕਈ ਦਿਨਾਂ ਤੋਂ ਟੀਮ ਨੂੰ ਪਿੰਡ ਦੇ ਹੀ ਇੱਕ ਸ਼ੱਕੀ ਵਿਅਕਤੀ 'ਤੇ ਨਸ਼ਾ ਵੇਚਣ ਦਾ ਖਦਸ਼ਾ ਸੀ। ਘਟਨਾ ਵਾਲੇ ਦਿਨ ਜਦੋਂ ਟੀਮ ਦੇ ਮੈਂਬਰਾਂ ਨੇ ਸ਼ੱਕੀ ਦਾ ਪਿੱਛਾ ਕੀਤਾ ਤਾਂ ਰੰਜਿਸ਼ ਰੱਖਦੇ ਹੋਏ ਮਾੜੇ ਅਨਸਰਾਂ ਨੇ ਨਸ਼ਾ ਰੋਕੂ ਟੀਮ ਦੇ ਮੈਂਬਰਾਂ ਨੂੰ ਘੇਰ ਲਿਆ। ਇਸ ਦੌਰਾਨ ਲਵਪ੍ਰੀਤ ਸਿੰਘ 'ਤੇ ਰਾਡਾਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ ਗਿਆ, ਜਿਸ 'ਚ ਹੋਰ ਵੀ ਕੁਝ ਪਿੰਡ ਵਾਸੀਆਂ ਦੇ ਸੱਟਾਂ ਲੱਗਣ ਦੀ ਖ਼ਬਰ ਹੈ।


ਹਮਲਾਵਰਾਂ ਦੇ ਹੌਸਲੇ ਐਨੇ ਬੁਲੰਦ ਸਨ ਕਿ ਉਨ੍ਹਾਂ ਨੇ ਪਿੰਡ ਦੇ ਕੁਝ ਘਰਾਂ ਦੇ ਦਰਵਾਜ਼ਿਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਤੋੜ-ਫੋੜ ਕੀਤੀ। ਪਿੰਡ ਦੇ ਸਰਪੰਚ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੋਸ਼ ਲਾਇਆ ਕਿ ਦੋਸ਼ੀ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਜਾਂਦੇ ਹਨ ਅਤੇ ਬਾਅਦ 'ਚ ਮੁੜ ਪਿੰਡ 'ਚ ਆ ਕੇ ਦਹਿਸ਼ਤ ਫੈਲਾਉਂਦੇ ਹਨ। ਇਸ ਖੂਨੀ ਝੜਪ ਤੋਂ ਬਾਅਦ ਪੂਰੇ ਪਿੰਡ 'ਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।


ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀਆਂ ਅਨੁਸਾਰ ਪੀੜਤ ਲਵਪ੍ਰੀਤ ਸਿੰਘ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਤੱਥਾਂ ਦੇ ਆਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.