IMG-LOGO
ਹੋਮ ਪੰਜਾਬ: ਪ੍ਰਧਾਨ ਮੰਤਰੀ ਮੋਦੀ ਦਾ 76ਵਾਂ ਜਨਮਦਿਨ: ਦੇਸ਼ ਭਰ 'ਚ ਸ਼ੁੱਭਕਾਮਨਾਵਾਂ...

ਪ੍ਰਧਾਨ ਮੰਤਰੀ ਮੋਦੀ ਦਾ 76ਵਾਂ ਜਨਮਦਿਨ: ਦੇਸ਼ ਭਰ 'ਚ ਸ਼ੁੱਭਕਾਮਨਾਵਾਂ ਦਾ ਲੱਗਿਆ ਅੰਬਾਰ, ਦਿੱਲੀ 'ਚ ਜਗਣਗੇ ਸਵਾ ਲੱਖ ਦੀਵੇ

Admin User - Sep 17, 2026 11:31 AM
IMG

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮਦਿਨ ਦੇ ਖਾਸ ਮੌਕੇ 'ਤੇ ਦੇਸ਼ ਭਰ ਵਿੱਚ ਉਤਸ਼ਾਹ ਦਾ ਮਾਹੌਲ ਹੈ। ਇਸ ਰੂਹਾਨੀ ਅਤੇ ਖਾਸ ਦਿਨ ਨੂੰ ਯਾਦਗਾਰ ਬਣਾਉਣ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਇਤਿਹਾਸਕ 'ਕਰਤੱਵਿਆ ਪੱਥ' 'ਤੇ ਸ਼ਾਮ ਨੂੰ 'ਆਸ਼ੀਰਵਾਦ ਕਾ ਦੀਆ' ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਇਕੱਠੇ ਸਵਾ ਲੱਖ ਦੀਵੇ ਰੋਸ਼ਨ ਕੀਤੇ ਜਾਣਗੇ।


ਦਿੱਲੀ ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ, ਸੀਐੱਮ ਰੇਖਾ ਗੁਪਤਾ ਨੇ ਰਾਜਧਾਨੀ ਦੇ ਸਾਰੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੀਰਵਾਰ ਸ਼ਾਮ 6 ਤੋਂ 7 ਵਜੇ ਦੇ ਵਿਚਕਾਰ ਆਪਣੇ ਘਰਾਂ ਵਿੱਚ ਦੀਵਾ ਬਾਲ ਕੇ ਪ੍ਰਧਾਨ ਮੰਤਰੀ ਦੀ ਲੰਮੀ ਉਮਰ, ਤੰਦਰੁਸਤੀ ਅਤੇ ਦੇਸ਼ ਸੇਵਾ ਦੇ ਜਜ਼ਬੇ ਲਈ ਅਰਦਾਸ ਕਰਨ।

ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਰਾਸ਼ਟਰਪਤੀ ਦ੍ਰੌਪਦੀ ਮੁਰਮੂ: ਆਪਣੇ ਵਧਾਈ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਪਿਛਲੇ 25 ਸਾਲਾਂ ਦੇ ਜਨਤਕ ਜੀਵਨ ਵਿੱਚ ਪੀਐੱਮ ਮੋਦੀ ਨੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਸ਼ਾਸਨ ਦੇ ਨਵੇਂ ਮਾਪਦੰਡ ਕਾਇਮ ਕੀਤੇ ਹਨ। ਉਨ੍ਹਾਂ ਲਿਖਿਆ ਕਿ ਦੇਸ਼ ਵਿਰਾਸਤ ਅਤੇ ਆਧੁਨਿਕ ਵਿਕਾਸ ਦੇ ਸੁਮੇਲ ਨਾਲ ਅੱਗੇ ਵਧ ਰਿਹਾ ਹੈ।


ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ: ਗ੍ਰਹਿ ਮੰਤਰੀ ਨੇ ਪੀਐੱਮ ਮੋਦੀ ਨੂੰ ਮਿਹਨਤ, ਸਮਰਪਣ ਅਤੇ ਦੂਰਅੰਦੇਸ਼ੀ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਕਰੋੜਾਂ ਦੇਸ਼ਵਾਸੀਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੇ 2047 ਤੱਕ 'ਵਿਕਸਿਤ ਭਾਰਤ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੀਐੱਮ ਦੀ ਅਗਵਾਈ ਦੀ ਸ਼ਲਾਘਾ ਕੀਤੀ।



ਜਨਮਦਿਨ ਦੇ ਇਸ ਮੌਕੇ 'ਤੇ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ 'ਚ ਵੀ ਵਿਸ਼ੇਸ਼ ਪ੍ਰਾਰਥਨਾਵਾਂ ਕੀਤੀਆਂ ਗਈਆਂ। ਤਖ਼ਤ ਸ੍ਰੀ ਸੱਚਖੰਡ ਹਜ਼ੂਰ ਸਾਹਿਬ, ਨਾਂਦੇੜ ਵਿਖੇ ਪ੍ਰਸ਼ਾਸਕ ਡਾ. ਵਿਜੇ ਸਤਬੀਰ ਸਿੰਘ ਅਤੇ ਐਡਵਾਈਜ਼ਰ ਜਸਵੰਤ ਸਿੰਘ ਬੌਬੀ ਦੀ ਹਾਜ਼ਰੀ ਵਿੱਚ ਵਿਸ਼ੇਸ਼ ਅਰਦਾਸ ਕੀਤੀ ਗਈ, ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਚੜ੍ਹਦੀ ਕਲਾ ਅਤੇ ਲੰਮੀ ਉਮਰ ਲਈ ਅਰਦਾਸ ਕੀਤੀ ਗਈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.