IMG-LOGO
ਹੋਮ ਪੰਜਾਬ, ਰਾਸ਼ਟਰੀ, ਦਿੱਲੀ 'ਚ ‘ਆਪ’ ਦੀ ਉੱਚ ਪੱਧਰੀ ਬੈਠਕ: ਕੇਜਰੀਵਾਲ ਦੀ ਰਿਹਾਇਸ਼...

ਦਿੱਲੀ 'ਚ ‘ਆਪ’ ਦੀ ਉੱਚ ਪੱਧਰੀ ਬੈਠਕ: ਕੇਜਰੀਵਾਲ ਦੀ ਰਿਹਾਇਸ਼ 'ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਪਾਲ ਚੀਮਾ, ਲਏ ਜਾ ਸਕਦੇ ਹਨ ਵੱਡੇ ਸਿਆਸੀ...

Admin User - Sep 17, 2026 01:24 PM
IMG

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਸਿਆਸੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਾਰਟੀ ਦੀ ਸਭ ਤੋਂ ਸ਼ਕਤੀਸ਼ਾਲੀ ਇਕਾਈ—ਪੋਲੀਟੀਕਲ ਅਫੇਅਰਜ਼ ਕਮੇਟੀ (PAC)—ਦੀ ਇੱਕ ਬਹੁਤ ਹੀ ਅਹਿਮ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਉੱਚ ਪੱਧਰੀ ਬੈਠਕ ਵਿੱਚ ਸ਼ਿਰਕਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖਾਸ ਤੌਰ 'ਤੇ ਦਿੱਲੀ ਪਹੁੰਚੇ ਹਨ।

ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਬੈਠਕ ਨੂੰ ਬੇਹੱਦ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ ਇਸ ਬੈਠਕ ਦੌਰਾਨ ਪਾਰਟੀ ਦੇ ਸੰਗਠਨਾਤਮਕ ਢਾਂਚੇ ਵਿੱਚ ਵੱਡੇ ਬਦਲਾਅ ਅਤੇ ਚੋਣ ਰਣਨੀਤੀ ਨੂੰ ਲੈ ਕੇ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

ਸੂਤਰਾਂ ਮੁਤਾਬਕ, ਪੀ.ਏ.ਸੀ. ਦੀ ਇਸ ਬੈਠਕ ਵਿੱਚ ਪੰਜਾਬ ਤੋਂ ਇਲਾਵਾ ਗੋਆ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਦੀਆਂ ਆਗਾਮੀ ਸਿਆਸੀ ਗਤੀਵਿਧੀਆਂ ਅਤੇ ਨਵੇਂ ਸੰਗਠਨਾਤਮਕ ਢਾਂਚੇ ਨੂੰ ਲੈ ਕੇ ਵੀ ਅਹਿਮ ਰਣਨੀਤੀ ਉੱਤੇ ਮੁਹਰ ਲੱਗ ਸਕਦੀ ਹੈ।

ਸੂਤਰਾਂ ਮੁਤਾਬਕ, ਪੀ.ਏ.ਸੀ. ਦੀ ਇਸ ਬੈਠਕ ਵਿੱਚ ਪੰਜਾਬ ਤੋਂ ਇਲਾਵਾ ਗੋਆ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਦੀਆਂ ਆਗਾਮੀ ਸਿਆਸੀ ਗਤੀਵਿਧੀਆਂ ਅਤੇ ਨਵੇਂ ਸੰਗਠਨਾਤਮਕ ਢਾਂਚੇ ਨੂੰ ਲੈ ਕੇ ਵੀ ਅਹਿਮ ਰਣਨੀਤੀ ਉੱਤੇ ਮੁਹਰ ਲੱਗ ਸਕਦੀ ਹੈ।

ਜ਼ਿਕਰਯੋਗ ਹੈ ਕਿ ਲੰਘੀ 10 ਸਤੰਬਰ 2026 ਨੂੰ ਆਮ ਆਦਮੀ ਪਾਰਟੀ ਦੀ 'ਨੈਸ਼ਨਲ ਕੌਂਸਲ' ਦੀ ਬੈਠਕ ਹੋਈ ਸੀ, ਜਿਸ ਵਿੱਚ ਅਰਵਿੰਦ ਕੇਜਰੀਵਾਲ ਨੂੰ ਮੁੜ ਤੋਂ ਸਰਬਸੰਮਤੀ ਨਾਲ ਰਾਸ਼ਟਰੀ ਕਨਵੀਨਰ ਚੁਣਿਆ ਗਿਆ ਸੀ ਅਤੇ 23 ਮੈਂਬਰੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਸੀ। ਹੁਣ ਪੀ.ਏ.ਸੀ. ਦੀ ਇਸ ਤਾਜ਼ਾ ਬੈਠਕ ਵਿੱਚ ਲਏ ਜਾਣ ਵਾਲੇ ਫੈਸਲਿਆਂ 'ਤੇ ਪੂਰੇ ਦੇਸ਼ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.