ਤਾਜਾ ਖਬਰਾਂ
ਪੰਜਾਬ ਪੁਲਿਸ ਦੇ ਮੁਅੱਤਲ (Suspended) ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਰਿਸ਼ਵਤਖੋਰੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ (ED) ਦੀ ਜਾਂਚ ਵਿਚੋਲੇ ਕ੍ਰਿਸ਼ਣਾਨੂ ਸ਼ਾਰਦਾ ਤੱਕ ਪਹੁੰਚ ਗਈ ਹੈ। ਕਰੀਬ 5 ਮਹੀਨੇ ਪਹਿਲਾਂ ਭੁੱਲਰ ਨਾਲ ਜੁੜੇ ਪੰਜਾਬ ਅਤੇ ਚੰਡੀਗੜ੍ਹ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰਨ ਤੋਂ ਬਾਅਦ, ਈਡੀ ਹੁਣ ਕ੍ਰਿਸ਼ਣਾਨੂ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ।
ਇਸ ਦੇ ਲਈ ਏਜੰਸੀ ਨੇ ਚੰਡੀਗੜ੍ਹ ਦੀ ਵਿਸ਼ੇਸ਼ PMLA ਅਦਾਲਤ ਵਿੱਚ ਪ੍ਰੋਡਕਸ਼ਨ ਵਾਰੰਟ ਦੀ ਅਰਜ਼ੀ ਦਾਖਲ ਕੀਤੀ ਹੈ। ਕ੍ਰਿਸ਼ਣਾਨੂ ਇਸ ਸਮੇਂ ਬੁੜੈਲ ਜੇਲ੍ਹ ਵਿੱਚ ਨਿਆਂਇਕ ਹਿਰਾਸਤ (Judicial Custody) ਵਿੱਚ ਹੈ। ਅਦਾਲਤ ਨੇ ਜੇਲ੍ਹ ਸੁਪਰਡੰਟ ਰਾਹੀਂ ਕ੍ਰਿਸ਼ਣਾਨੂ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਇਸ ਅਰਜ਼ੀ 'ਤੇ 18 ਸਤੰਬਰ ਨੂੰ ਸੁਣਵਾਈ ਹੋਵੇਗੀ।
ਈਡੀ ਦੀ ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ, ਜਦੋਂ ਇਸੇ ਮਾਮਲੇ ਵਿੱਚ ਭੁੱਲਰ ਦੀ ਜ਼ਮਾਨਤ ਅਰਜ਼ੀ 'ਤੇ ਸੁਪਰੀਮ ਕੋਰਟ ਵਿੱਚ ਵੀ ਹਾਲ ਹੀ ਵਿੱਚ ਸੁਣਵਾਈ ਹੋਈ ਸੀ। 15 ਸਤੰਬਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਚਾਰ ਹਫ਼ਤਿਆਂ ਲਈ ਟਾਲ ਦਿੱਤੀ ਸੀ ਅਤੇ ਕਿਹਾ ਸੀ ਕਿ ਅਹਿਮ ਗਵਾਹਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਹੀ ਮਾਮਲੇ 'ਤੇ ਅੱਗੇ ਵਿਚਾਰ ਕੀਤਾ ਜਾਵੇਗਾ।
Get all latest content delivered to your email a few times a month.