IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ ਗਸ਼ਤ ਦੌਰਾਨ ASI ਹਰਜੀਤ ਸਿੰਘ ਦਾ ਗੋਲੀਆਂ ਮਾਰ...

ਅੰਮ੍ਰਿਤਸਰ 'ਚ ਗਸ਼ਤ ਦੌਰਾਨ ASI ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ; ਮੁੱਖ ਮੰਤਰੀ ਵਲੋਂ ਪਰਿਵਾਰ ਲਈ 2 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ

Admin User - Sep 18, 2026 11:45 AM
IMG

ਜ਼ਿਲ੍ਹਾ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਅਧੀਨ ਆਉਂਦੀ ਦਾਣਾ ਮੰਡੀ ਨੇੜੇ ਬੀਤੀ ਦੇਰ ਰਾਤ ਡਿਊਟੀ ਨਿਭਾ ਰਹੇ ਇੱਕ ਸਹਾਇਕ ਥਾਣੇਦਾਰ (ASI) 'ਤੇ ਅਣਪਛਾਤੇ ਹਮਲਾਵਰਾਂ ਨੇ ਤਾਬੜਤੋੜ ਗੋਲੀਆਂ ਚਲਾ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ASI ਹਰਜੀਤ ਸਿੰਘ ਵਜੋਂ ਹੋਈ ਹੈ।

ਪੁਲਿਸ ਸੂਤਰਾਂ ਅਨੁਸਾਰ ਇਹ ਘਟਨਾ ਦੇਰ ਰਾਤ ਲਗਭਗ 2:30 ਵਜੇ ਵਾਪਰੀ, ਜਦੋਂ ASI ਹਰਜੀਤ ਸਿੰਘ ਆਪਣੇ ਮੋਟਰਸਾਈਕਲ 'ਤੇ ਇਲਾਕੇ ਵਿੱਚ ਰੋਜ਼ਾਨਾ ਦੀ ਤਰ੍ਹਾਂ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਅਚਾਨਕ ਫਾਇਰਿੰਗ ਕਰ ਦਿੱਤੀ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ASI ਹਰਜੀਤ ਸਿੰਘ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖਮਾਂ ਤਾਬ ਨਾ ਸਾਰਦੇ ਹੋਏ ਉਨ੍ਹਾਂ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਉੱਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਬਹਾਦਰੀ ਤੇ ਸਮਰਪਣ ਨੂੰ ਨਮਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਨੂੰ ਹੇਠ ਲਿਖੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ:

ਐਕਸ-ਗ੍ਰੇਸ਼ੀਆ ਗ੍ਰਾਂਟ: ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ

ਬੀਮਾ ਕਵਰ: HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ

ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਸਰਕਾਰ ਵਚਨਬੱਧ ਹੈ ਅਤੇ ਹਰਜੀਤ ਸਿੰਘ ਦੀ ਇਹ ਮਹਾਨ ਕੁਰਬਾਨੀ ਪੁਲਿਸ ਫੋਰਸ ਨੂੰ ਈਮਾਨਦਾਰੀ ਨਾਲ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.