ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਹੋਈ ਉੱਚ ਪੱਧਰੀ ਬੈਠਕ ਦੌਰਾਨ ਮਹਿੰਗਾਈ ਭੱਤੇ (DA) ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ। ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸਰਕਾਰ ਅਤੇ ਕਰਮਚਾਰੀਆਂ ਵਿਚਾਲੇ 8 ਫ਼ੀਸਦੀ ਡੀ.ਏ. ਵਧਾਉਣ 'ਤੇ ਪੂਰੀ ਸਹਿਮਤੀ ਬਣ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ 8 ਫ਼ੀਸਦੀ ਵਾਧਾ 4-4 ਫ਼ੀਸਦੀ ਦੀਆਂ ਦੋ ਵੱਖ-ਵੱਖ ਕਿਸ਼ਤਾਂ ਵਿੱਚ ਜਾਰੀ ਕੀਤਾ ਜਾਵੇਗਾ। ਇਸ ਫ਼ੈਸਲੇ ਤੋਂ ਬਾਅਦ ਹੁਣ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦਾ ਕੁੱਲ ਮਹਿੰਗਾਈ ਭੱਤਾ ਵਧ ਕੇ 50 ਫ਼ੀਸਦੀ ਹੋ ਜਾਵੇਗਾ।
ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਦਾ ਲਾਭ ਮੁਲਾਜ਼ਮਾਂ ਨੂੰ ਤੁਰੰਤ ਮਿਲੇਗਾ ਅਤੇ ਵਧਿਆ ਹੋਇਆ ਡੀ.ਏ. ਇਸੇ ਮਹੀਨੇ ਦੀ ਤਨਖ਼ਾਹ ਨਾਲ ਖ਼ਾਤਿਆਂ ਵਿੱਚ ਆ ਜਾਵੇਗਾ। ਇਸ ਨਾਲ ਪੰਜਾਬ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।
Get all latest content delivered to your email a few times a month.