IMG-LOGO
ਹੋਮ ਪੰਜਾਬ: DA ਦੀ ਵੱਡੀ ਖਬਰ :- CM ਤੇ ਮੁਲਾਜ਼ਮ ਆਗੂ ਖਹਿਰਾ...

DA ਦੀ ਵੱਡੀ ਖਬਰ :- CM ਤੇ ਮੁਲਾਜ਼ਮ ਆਗੂ ਖਹਿਰਾ ਦੀਆਂ ਪੈ ਗਈਆਂ ਜੱਫੀਆਂ :- ਇਸੇ ਤਨਖਾਹ ਤੋਂ ਮਿਲੇਗਾ 8% ਡੀਏ

Admin User - Sep 18, 2026 01:19 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਹੋਈ ਉੱਚ ਪੱਧਰੀ ਬੈਠਕ ਦੌਰਾਨ ਮਹਿੰਗਾਈ ਭੱਤੇ (DA) ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ। ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸਰਕਾਰ ਅਤੇ ਕਰਮਚਾਰੀਆਂ ਵਿਚਾਲੇ 8 ਫ਼ੀਸਦੀ ਡੀ.ਏ. ਵਧਾਉਣ 'ਤੇ ਪੂਰੀ ਸਹਿਮਤੀ ਬਣ ਗਈ ਹੈ।



ਮਿਲੀ ਜਾਣਕਾਰੀ ਮੁਤਾਬਕ ਇਹ 8 ਫ਼ੀਸਦੀ ਵਾਧਾ 4-4 ਫ਼ੀਸਦੀ ਦੀਆਂ ਦੋ ਵੱਖ-ਵੱਖ ਕਿਸ਼ਤਾਂ ਵਿੱਚ ਜਾਰੀ ਕੀਤਾ ਜਾਵੇਗਾ। ਇਸ ਫ਼ੈਸਲੇ ਤੋਂ ਬਾਅਦ ਹੁਣ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦਾ ਕੁੱਲ ਮਹਿੰਗਾਈ ਭੱਤਾ ਵਧ ਕੇ 50 ਫ਼ੀਸਦੀ ਹੋ ਜਾਵੇਗਾ।



ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਦਾ ਲਾਭ ਮੁਲਾਜ਼ਮਾਂ ਨੂੰ ਤੁਰੰਤ ਮਿਲੇਗਾ ਅਤੇ ਵਧਿਆ ਹੋਇਆ ਡੀ.ਏ. ਇਸੇ ਮਹੀਨੇ ਦੀ ਤਨਖ਼ਾਹ ਨਾਲ ਖ਼ਾਤਿਆਂ ਵਿੱਚ ਆ ਜਾਵੇਗਾ। ਇਸ ਨਾਲ ਪੰਜਾਬ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।



Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.