IMG-LOGO
ਹੋਮ ਰਾਸ਼ਟਰੀ, ਖੇਡਾਂ, ਏਸ਼ੀਆਈ ਖੇਡਾਂ 2026: ਜਾਪਾਨ ਨੂੰ 8 ਵਿਕਟਾਂ ਨਾਲ ਰੌਂਦ ਕੇ...

ਏਸ਼ੀਆਈ ਖੇਡਾਂ 2026: ਜਾਪਾਨ ਨੂੰ 8 ਵਿਕਟਾਂ ਨਾਲ ਰੌਂਦ ਕੇ ਭਾਰਤੀ ਮਹਿਲਾ ਟੀਮ ਸੈਮੀਫਾਈਨਲ 'ਚ

Admin User - Sep 18, 2026 02:45 PM
IMG

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ 2026 ਦੇ ਕੁਆਰਟਰ ਫਾਈਨਲ ਮੁਕਾਬਲੇ ਵਿੱਚ ਜਾਪਾਨ ਵਿਰੁੱਧ ਧਮਾਕੇਦਾਰ ਜਿੱਤ ਦਰਜ ਕਰਦਿਆਂ ਸੈਮੀਫਾਈਨਲ ਵਿੱਚ ਜਗ੍ਹਾ ਪੱਕੀ ਕਰ ਲਈ ਹੈ। ਨਿਸ਼ਿਨ ਦੇ ਕੋਰੋਗੀ ਸਪੋਰਟਸ ਪਾਰਕ 'ਚ ਖੇਡੇ ਗਏ ਇਸ ਮੈਚ 'ਚ ਭਾਰਤ ਨੇ ਜਾਪਾਨ ਨੂੰ 8 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ ਅਤੇ ਮਾਤਰ 5 ਓਵਰਾਂ ਵਿੱਚ ਹੀ 58 ਦੌੜਾਂ ਦਾ ਟੀਚਾ ਹਾਸਲ ਕਰ ਲਿਆ।

ਟਾਸ ਜਿੱਤ ਕੇ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਜਾਪਾਨ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਸ਼੍ਰੀ ਚਰਨੀ ਦੀਆਂ 4 ਅਤੇ ਸ਼ੈਫਾਲੀ ਵਰਮਾ ਦੀਆਂ 2 ਵਿਕਟਾਂ ਦੀ ਬਦੌਲਤ ਭਾਰਤੀ ਗੇਂਦਬਾਜ਼ਾਂ ਨੇ ਜਾਪਾਨੀ ਪਾਰੀ ਨੂੰ 19.5 ਓਵਰਾਂ 'ਚ ਮਾਤਰ 57 ਦੌੜਾਂ 'ਤੇ ਸਮੇਟ ਦਿੱਤਾ। ਜਾਪਾਨ ਵੱਲੋਂ ਅਯਾਕਾ ਕਾਟੋ-ਸਟੈਫੋਰਡ (25) ਅਤੇ ਹਾਰੂਣਾ ਇਵਾਸਾਕੀ (10) ਹੀ ਦੋਹਰੇ ਅੰਕੜੇ ਤੱਕ ਪਹੁੰਚ ਸਕੀਆਂ, ਜਦੋਂ ਕਿ ਬਾਕੀ ਬੱਲੇਬਾਜ਼ ਤਾਸ਼ ਦੇ ਪੱਤਿਆਂ ਵਾਂਗ ਖਿੰਡ ਗਏ। ਦੀਪਤੀ ਸ਼ਰਮਾ ਅਤੇ ਸ਼੍ਰੇਅੰਕਾ ਪਾਟਿਲ ਨੇ ਵੀ 1-1 ਵਿਕਟ ਹਾਸਲ ਕੀਤੀ।

58 ਦੌੜਾਂ ਦੇ ਆਸਾਨ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ ਗੁਣਾਲਨ ਕਮਾਲਿਨੀ (0) ਅਤੇ ਭਾਰਤੀ ਫੁਲਮਾਲੀ (6) ਦੀਆਂ ਵਿਕਟਾਂ ਜਲਦੀ ਗੁਆ ਦਿੱਤੀਆਂ। ਇਸ ਤੋਂ ਬਾਅਦ ਸ਼ੈਫਾਲੀ ਵਰਮਾ ਨੇ ਧਮਾਕੇਦਾਰ ਗੇਂਦਬਾਜ਼ੀ ਤੋਂ ਬਾਅਦ ਬੱਲੇ ਨਾਲ ਵੀ ਕਮਾਲ ਦਿਖਾਉਂਦੇ ਹੋਏ 15 ਗੇਂਦਾਂ 'ਚ 6 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ ਅਣਵਿਜੇ 40 ਦੌੜਾਂ ਬਣਾਈਆਂ। ਰਿਚਾ ਘੋਸ਼ (12*) ਦੇ ਨਾਲ ਮਿਲ ਕੇ ਸ਼ੈਫਾਲੀ ਨੇ 5ਵੇਂ ਓਵਰ 'ਚ ਜੇਤੂ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ।ਸ਼੍ਰੀ


ਸ਼ਾਨਦਾਰ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਖਿਤਾਬੀ ਦੌੜ 'ਚ ਮਜ਼ਬੂਤ ਦਾਅਵੇਦਾਰੀ ਪੇਸ਼ ਕੀਤੀ ਹੈ। ਹੁਣ 20 ਸਤੰਬਰ ਨੂੰ ਖੇਡੇ ਜਾਣ ਵਾਲੇ ਪਹਿਲੇ ਸੈਮੀਫਾਈਨਲ 'ਚ ਭਾਰਤ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋਵੇਗਾ, ਜਦੋਂ ਕਿ ਦੂਜੇ ਸੈਮੀਫਾਈਨਲ 'ਚ ਪਾਕਿਸਤਾਨ ਅਤੇ ਸ਼੍ਰੀਲੰਕਾ ਆਹਮੋ-ਸਾਹਮਣੇ ਹੋਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.