ਤਾਜਾ ਖਬਰਾਂ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਸ਼ਹਿਰ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਇੱਕ ਮਸਜਿਦ ਵਿੱਚ ਜ਼ਬਰਦਸਤ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਹ ਘਟਨਾ ‘ਓਲਡ ਪੁਲਿਸ ਲਾਈਨਜ਼’ ਨੇੜੇ ਸਥਿਤ ਮਸਜਿਦ ਵਿੱਚ ਵਾਪਰੀ, ਜਿੱਥੇ ਧਮਾਕੇ ਤੋਂ ਬਾਅਦ ਗੋਲੀਬਾਰੀ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।
ਮੁੱਢਲੀਆਂ ਰਿਪੋਰਟਾਂ ਮੁਤਾਬਕ, ਹਮਲੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 25 ਤੋਂ ਵੱਧ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਖੈਬਰ ਪਖਤੂਨਖਵਾ ਦੇ ਆਈ.ਜੀ. ਜ਼ੁਲਫਿਕਾਰ ਹਮੀਦ ਨੇ ਪੁਲਿਸ ਲਾਈਨਜ਼ ਅੰਦਰ ਮਸਜਿਦ ਵਿੱਚ ਧਮਾਕਾ ਹੋਣ ਦੀ ਪੁਸ਼ਟੀ ਕੀਤੀ ਹੈ।
ਘਟਨਾ ਤੋਂ ਬਾਅਦ ਬਚਾਅ ਟੀਮਾਂ ਵੱਲੋਂ ਰਾਹਤ ਕਾਰਜ ਜਾਰੀ ਹਨ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਜਾ ਰਿਹਾ ਹੈ। ਸ਼ੁਰੂਆਤੀ ਜਾਂਚ ਵਿੱਚ ਵਿਸਫੋਟਕਾਂ ਨਾਲ ਭਰੀ ਗੱਡੀ ਲਿਆਂਦੇ ਜਾਣ ਦਾ ਸ਼ੱਕ ਜਤਾਇਆ ਗਿਆ ਹੈ। ਹਾਲਾਂਕਿ, ਧਮਾਕੇ ਦੇ ਪੂਰੇ ਕਾਰਨਾਂ ਅਤੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਬਾਰੇ ਅਜੇ ਅਧਿਕਾਰਤ ਤੌਰ ’ਤੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।
Get all latest content delivered to your email a few times a month.