IMG-LOGO
ਹੋਮ ਪੰਜਾਬ: ਪੰਜਾਬੀ ਯੂਨੀਵਰਸਿਟੀ ’ਚ ਗੁਰਮਤਿ ਸੰਗੀਤ ਸੇਵਾ ਐਵਾਰਡ ਦੀ ਸ਼ੁਰੂਆਤ, ਪੱਤਰਕਾਰ...

ਪੰਜਾਬੀ ਯੂਨੀਵਰਸਿਟੀ ’ਚ ਗੁਰਮਤਿ ਸੰਗੀਤ ਸੇਵਾ ਐਵਾਰਡ ਦੀ ਸ਼ੁਰੂਆਤ, ਪੱਤਰਕਾਰ ਗੁਰਕ੍ਰਿਪਾਲ ਸਿੰਘ ਅਸ਼ਕ ਸਨਮਾਨਿਤ

Admin User - Sep 18, 2026 07:08 PM
IMG

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਗੁਰਮਤਿ ਸੰਗੀਤ ਭਵਨ ਵਿਖੇ ਗੁਰਮਤਿ ਸੰਗੀਤਾਚਾਰੀਆ ਪ੍ਰੋ. ਤਾਰਾ ਸਿੰਘ ਦੀ ਯਾਦ ਵਿੱਚ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਗੁਰਮਤਿ ਸੰਗੀਤ ਦੀ ਪਰੰਪਰਾ ਨੂੰ ਸੰਭਾਲਣ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਜਗਦੀਪ ਸਿੰਘ ਨੇ ਕੀਤੀ। ਉਨ੍ਹਾਂ ਨੇ ਗੁਰਮਤਿ ਸੰਗੀਤ ਚੇਅਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਗਈ ਗੁਰਮਤਿ ਸੰਗੀਤ ਪਰੰਪਰਾ ਦੀ ਸੰਭਾਲ ਲਈ ਅਜਿਹੇ ਸਮਾਗਮ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਗੱਲ ਕਹੀ।

ਸਮਾਗਮ ਦੇ ਵਿਸ਼ੇਸ਼ ਮਹਿਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਨੇ ‘ਗੁਰਮਤਿ ਸੰਗੀਤ ਦੇ ਸੰਦਰਭ ਵਿੱਚ ਗੁਰਬਾਣੀ ਦਾ ਉਚਾਰਨ ਅਤੇ ਵਿਸ਼ਰਾਮ’ ਵਿਸ਼ੇ ’ਤੇ ਸਿਮ੍ਰਤੀ ਵਿਆਖਿਆਨ ਦਿੱਤਾ। ਇਸ ਦੌਰਾਨ ਗੁਰਮਤਿ ਸੰਗੀਤਾਚਾਰੀਆ ਪ੍ਰੋ. ਤਾਰਾ ਸਿੰਘ ਸਿਮ੍ਰਤੀ ਐਵਾਰਡ ਉੱਘੇ ਕੀਰਤਨੀਏ ਅਤੇ ਵਿਦਵਾਨ ਡਾ. ਜਾਗੀਰ ਸਿੰਘ ਨੂੰ ਪ੍ਰਦਾਨ ਕੀਤਾ ਗਿਆ। ਐਵਾਰਡ ਦੀ ਰਾਸ਼ੀ ਪ੍ਰੋ. ਤਾਰਾ ਸਿੰਘ ਦੀ ਕੈਨੇਡਾ ਵਾਸੀ ਪੋਤਰੀ ਉਨਮਨ ਕੌਰ ਵੱਲੋਂ ਦਿੱਤੀ ਗਈ।

ਇਸੇ ਮੌਕੇ ਗੁਰਮਤਿ ਸੰਗੀਤ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਸਥਾਵਾਂ ਦੇ ਸਨਮਾਨ ਲਈ ਸ਼ੁਰੂ ਕੀਤੇ ਗਏ ਗੁਰਮਤਿ ਸੰਗੀਤ ਸੇਵਾ ਐਵਾਰਡ ਤਹਿਤ ਉੱਘੇ ਪੱਤਰਕਾਰ ਸ. ਗੁਰਕ੍ਰਿਪਾਲ ਸਿੰਘ ਅਸ਼ਕ ਨੂੰ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਪ੍ਰੋ. ਤਾਰਾ ਸਿੰਘ ਦੀ ਸ਼ਗਿਰਦ ਸ੍ਰੀਮਤੀ ਰਾਜਪਾਲ ਕੌਰ ਮਸਤ ਨੇ ਉਨ੍ਹਾਂ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਸਮਾਗਮ ਵਿੱਚ ਯੂਨੀਵਰਸਿਟੀ ਦੇ ਸੰਗੀਤ ਵਿਭਾਗ, ਗੁਰਮਤਿ ਸੰਗੀਤ ਵਿਭਾਗ ਅਤੇ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਆਯੋਜਨ ਵਿੱਚ ਫ਼ੈਕਲਟੀ ਮੈਂਬਰਾਂ, ਵਿਦਿਆਰਥੀਆਂ, ਖੋਜਾਰਥੀਆਂ, ਪ੍ਰੋ. ਤਾਰਾ ਸਿੰਘ ਦੇ ਸ਼ਿਸ਼ਾਂ ਅਤੇ ਸੰਗੀਤ ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.