IMG-LOGO
ਹੋਮ ਪੰਜਾਬ: ਫ਼ਤਹਿਗੜ੍ਹ ਸਾਹਿਬ ਤੋਂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ...

ਫ਼ਤਹਿਗੜ੍ਹ ਸਾਹਿਬ ਤੋਂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਆਗਾਜ਼; ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸ਼ਿਰਕਤ ਕਰਨਗੇ

Admin User - Sep 19, 2026 10:25 AM
IMG

ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਵਿੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅਗਲਾ ਅਹਿਮ ਚਰਨ ਅੱਜ ਇਤਿਹਾਸਕ ਧਰਤੀ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਮਹੱਤਵਪੂਰਨ ਯਾਤਰਾ ਦੀ ਸ਼ੁਰੂਆਤ ਕਰਵਾਉਣ ਲਈ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਉਚੇਚੇ ਤੌਰ 'ਤੇ ਪਹੁੰਚ ਰਹੇ ਹਨ, ਜਿਨ੍ਹਾਂ ਦੇ ਸਵੇਰੇ 10 ਵਜੇ ਦੇ ਕਰੀਬ ਇੱਥੇ ਪੁੱਜਣ ਦੀ ਸੰਭਾਵਨਾ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਰਧਾ ਨਾਲ ਸੀਸ ਨਵਾਉਣਗੇ। ਉਹ ਗੁਰੂ ਚਰਨਾਂ ਵਿੱਚ ਸਰਬੱਤ ਦੇ ਭਲੇ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਫ਼ਲਤਾ ਲਈ ਅਰਦਾਸ ਕਰਨਗੇ। ਧਾਰਮਿਕ ਅਸਥਾਨ 'ਤੇ ਨਤਮਸਤਕ ਹੋਣ ਉਪਰੰਤ ਉਹ ਸਰਹਿੰਦ ਦੇ ਮੁੱਖ ਬਾਜ਼ਾਰ ਵਿੱਚ ਭਾਜਪਾ ਵੱਲੋਂ ਰੱਖੀ ਗਈ ਇੱਕ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਨਗੇ।


ਇਸ ਜਨਤਕ ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਅਗਲੇ ਪੜਾਅ ਲਈ ਰਵਾਨਾ ਕੀਤਾ ਜਾਵੇਗਾ। ਪਾਰਟੀ ਆਗੂਆਂ ਮੁਤਾਬਕ ਇਸ ਲਹਿਰ ਦਾ ਮੁੱਖ ਮਨੋਰਥ ਪੰਜਾਬ ਦੇ ਕੋਨੇ-ਕੋਨੇ ਵਿੱਚ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਇੱਕ ਅਰੋਗ ਸਮਾਜ ਦੀ ਸਿਰਜਣਾ ਵਿੱਚ ਉਨ੍ਹਾਂ ਦੀ ਭਾਈਵਾਲੀ ਯਕੀਨੀ ਬਣਾਉਣਾ ਹੈ। ਦੌਰੇ ਦੇ ਮੱਦੇਨਜ਼ਰ ਸਥਾਨਕ ਭਾਜਪਾ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.