IMG-LOGO
ਹੋਮ ਪੰਜਾਬ: ਤਰਨਤਾਰਨ ‘ਚ ਪੁਲਿਸ ਐਨਕਾਊਂਟਰ ਦੌਰਾਨ ਸਾਜਨ ਸਿੰਘ ਕਾਬੂ, RPG ਹਮਲੇ...

ਤਰਨਤਾਰਨ ‘ਚ ਪੁਲਿਸ ਐਨਕਾਊਂਟਰ ਦੌਰਾਨ ਸਾਜਨ ਸਿੰਘ ਕਾਬੂ, RPG ਹਮਲੇ ਦੇ ਮੁਲਜ਼ਮ ਅਜਮੀਤ ਕਤਲ ਕੇਸ ‘ਚ ਸੀ ਲੋੜੀਂਦਾ

Admin User - Sep 19, 2026 04:23 PM
IMG

ਤਰਨਤਾਰਨ ਦੇ ਨੌਸ਼ਹਿਰਾ ਪੰਨੂੰਆਂ ਇਲਾਕੇ ਵਿੱਚ ਸੀਆਈਏ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਸਾਜਨ ਸਿੰਘ ਦੇ ਪੈਰ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਪੁਲਿਸ ਅਨੁਸਾਰ, ਸਾਜਨ ਸਿੰਘ ਪਿੰਡ ਕੋਟ ਮੁਹੰਮਦ ਖ਼ਾਂ ਦਾ ਰਹਿਣ ਵਾਲਾ ਹੈ ਅਤੇ 11 ਸਤੰਬਰ ਨੂੰ ਨੌਸ਼ਹਿਰਾ ਪੰਨੂੰਆਂ ਵਿੱਚ ਹੋਏ ਅਜਮੀਤ ਸਿੰਘ ਦੇ ਕਤਲ ਮਾਮਲੇ ਵਿੱਚ ਲੋੜੀਂਦਾ ਸੀ। ਅਜਮੀਤ ਸਿੰਘ ਸਾਲ 2022 ਵਿੱਚ ਸਰਹਾਲੀ ਥਾਣੇ ‘ਤੇ ਹੋਏ RPG ਹਮਲੇ ਦੇ ਮਾਮਲੇ ਵਿੱਚ ਮੁਲਜ਼ਮ ਰਹਿ ਚੁੱਕਾ ਸੀ।

ਐਸਪੀ (ਇਨਵੈਸਟੀਗੇਸ਼ਨ) ਡਾ. ਰਿਪੁਤਾਪਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਾਜਨ ਸਿੰਘ ਬਾਈਕ ‘ਤੇ ਨੌਸ਼ਹਿਰਾ ਪੰਨੂੰਆਂ ਇਲਾਕੇ ਵਿੱਚ ਮੌਜੂਦ ਹੈ। ਇਸ ਤੋਂ ਬਾਅਦ ਸੀਆਈਏ ਤਰਨਤਾਰਨ ਅਤੇ ਥਾਣਾ ਸਰਹਾਲੀ ਦੀ ਸਾਂਝੀ ਟੀਮ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕਰਕੇ ਗਸ਼ਤ ਕੀਤੀ ਜਾ ਰਹੀ ਸੀ।

ਇਸ ਦੌਰਾਨ ਸ਼ੱਕੀ ਬਾਈਕ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਪੁਲਿਸ ਦੇ ਮੁਤਾਬਕ ਉਸ ਨੇ ਰੁਕਣ ਦੀ ਬਜਾਏ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਸਾਜਨ ਸਿੰਘ ਜ਼ਖ਼ਮੀ ਹੋ ਗਿਆ ਅਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।

ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਸਾਜਨ ਸਿੰਘ ਦਾ ਨਾਂ ਕਤਲ ਮਾਮਲੇ ਵਿੱਚ ਸਾਹਮਣੇ ਆਇਆ ਸੀ। ਅਧਿਕਾਰੀਆਂ ਮੁਤਾਬਕ ਕਤਲ ਦੇ ਕਾਰਨਾਂ ਅਤੇ ਹੋਰ ਸ਼ਾਮਲ ਵਿਅਕਤੀਆਂ ਬਾਰੇ ਜਾਂਚ ਜਾਰੀ ਹੈ। ਪੁਲਿਸ ਨੇ ਕਿਹਾ ਕਿ ਮਾਮਲੇ ਨਾਲ ਜੁੜੇ ਹੋਰ ਤੱਥ ਜਾਂਚ ਪੂਰੀ ਹੋਣ ਤੋਂ ਬਾਅਦ ਸਾਹਮਣੇ ਆ ਸਕਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.