IMG-LOGO
ਹੋਮ ਪੰਜਾਬ: ਅੰਮ੍ਰਿਤਸਰ ਦੇ ਕੋਟ ਖਾਲਸਾ ਕਤਲ ਮਾਮਲੇ ’ਚ ਪੁਲਿਸ ਦੀ ਵੱਡੀ...

ਅੰਮ੍ਰਿਤਸਰ ਦੇ ਕੋਟ ਖਾਲਸਾ ਕਤਲ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਮੁੱਖ ਮੁਲਜ਼ਮ ਆਕਾਸ਼ਦੀਪ ਸਿੰਘ ਗ੍ਰਿਫ਼ਤਾਰ

Admin User - Sep 19, 2026 09:04 PM
IMG

ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ 17 ਤਾਰੀਖ਼ ਦੀ ਰਾਤ ਹੋਏ ਨੌਜਵਾਨ ਦੇ ਕਤਲ ਮਾਮਲੇ ਨੂੰ ਸੁਲਝਾਉਂਦਿਆਂ ਅੰਮ੍ਰਿਤਸਰ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਡੀਸੀਪੀ ਜੁਗਰਾਜ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਤਕਨੀਕੀ ਜਾਂਚ ਅਤੇ ਮਨੁੱਖੀ ਖੁਫੀਆ ਸੂਤਰਾਂ ਦੀ ਮਦਦ ਨਾਲ ਕਾਰਵਾਈ ਕਰਦਿਆਂ ਆਕਾਸ਼ਦੀਪ ਸਿੰਘ ਉਰਫ਼ ਅੱਭੀ ਲੂਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਮੁਤਾਬਕ 17 ਤਾਰੀਖ਼ ਦੀ ਰਾਤ ਕਰੀਬ 10 ਵਜੇ ਨੌਜਵਾਨ ਨੂੰ ਗੋਲੀ ਮਾਰੇ ਜਾਣ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਥਾਣਾ ਇਸਲਾਮਾਬਾਦ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।

ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏਸੀਪੀ ਸਾਊਥ ਅਤੇ ਐੱਸਐੱਚਓ ਇਸਲਾਮਾਬਾਦ ਦੀਆਂ ਵਿਸ਼ੇਸ਼ ਟੀਮਾਂ ਨੇ ਜਾਂਚ ਨੂੰ ਅੱਗੇ ਵਧਾਇਆ। ਮੁੱਢਲੀ ਜਾਂਚ ਵਿੱਚ ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ ਵਾਰਦਾਤ ਵਿੱਚ ਕੁੱਲ ਤਿੰਨ ਵਿਅਕਤੀ ਸ਼ਾਮਲ ਸਨ, ਜਿਨ੍ਹਾਂ ਵਿੱਚੋਂ ਦੋ ਹਾਲੇ ਫਰਾਰ ਹਨ।

ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈਣ ਦੀ ਕਾਰਵਾਈ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਕਤਲ ਵਿੱਚ ਵਰਤੇ ਹਥਿਆਰ ਦੀ ਬਰਾਮਦਗੀ ਅਤੇ ਹੋਰ ਮੁਲਜ਼ਮਾਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਡੀਸੀਪੀ ਜੁਗਰਾਜ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਪਰਾਧੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਕਾਬੂ ਕਰਨ ਦੇ ਯਤਨ ਜਾਰੀ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.