IMG-LOGO
ਹੋਮ ਪੰਜਾਬ: ਜਲੰਧਰ ’ਚ ਫਰਜ਼ੀ ਅਗਵਾ ਮਾਮਲੇ ਦਾ ਖੁਲਾਸਾ, ਪੁੱਤਰ ਨੂੰ ਲੁਕਾਉਣ...

ਜਲੰਧਰ ’ਚ ਫਰਜ਼ੀ ਅਗਵਾ ਮਾਮਲੇ ਦਾ ਖੁਲਾਸਾ, ਪੁੱਤਰ ਨੂੰ ਲੁਕਾਉਣ ਦੇ ਮਾਮਲੇ 'ਚ ਪਿਤਾ ਸਮੇਤ 3 ਕਾਬੂ

Admin User - Sep 19, 2026 09:13 PM
IMG

ਜਲੰਧਰ ਦਿਹਾਤੀ ਪੁਲਿਸ ਨੇ ਕਥਿਤ ਅਗਵਾ ਮਾਮਲੇ ਦੀ ਜਾਂਚ ਕਰਦਿਆਂ ਇੱਕ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ, ਸ਼ਿਕਾਇਤਕਰਤਾ ਲਾਲ ਹੁਸੈਨ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਪੁੱਤਰ ਮਾਮ ਹੁਸੈਨ ਦੇ ਅਗਵਾ ਹੋਣ ਦੀ ਝੂਠੀ ਕਹਾਣੀ ਤਿਆਰ ਕੀਤੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਸ਼ਿਕਾਇਤਕਰਤਾ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਪ ਪੁਲਿਸ ਕਪਤਾਨ ਨਕੋਦਰ ਓਂਕਾਰ ਸਿੰਘ ਬਰਾੜ ਅਨੁਸਾਰ, 22 ਜੁਲਾਈ 2026 ਨੂੰ ਮਾਮ ਹੁਸੈਨ ਨਾਲ ਸੁੰਨੜ ਕਲਾਂ ਇਲਾਕੇ ਵਿੱਚ ਇੱਟਾਂ ਦੇ ਭੱਠੇ ਨੇੜੇ ਕੁੱਟਮਾਰ ਹੋਈ ਸੀ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਨਕੋਦਰ ਵਿੱਚ ਦਾਖਲ ਕਰਵਾਇਆ ਗਿਆ। ਇਸੇ ਦੌਰਾਨ ਉਸ ਦੇ ਹਸਪਤਾਲ ਤੋਂ ਕਥਿਤ ਅਗਵਾ ਹੋਣ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ 23 ਜੁਲਾਈ ਨੂੰ ਥਾਣਾ ਸਿਟੀ ਨਕੋਦਰ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ।

ਪੁਲਿਸ ਨੇ ਆਧੁਨਿਕ ਜਾਂਚ ਅਤੇ ਤਕਨੀਕੀ ਸਾਧਨਾਂ ਦੀ ਮਦਦ ਨਾਲ ਮਾਮਲੇ ਨਾਲ ਜੁੜੇ ਸੁਰਾਗਾਂ ਦੀ ਜਾਂਚ ਕੀਤੀ। ਜਾਂਚ ਦੌਰਾਨ ਕਥਿਤ ਤੌਰ ’ਤੇ ਸਾਹਮਣੇ ਆਇਆ ਕਿ ਲਾਲ ਹੁਸੈਨ ਨੇ ਆਪਣੇ ਸਾਥੀਆਂ ਦੀ ਮਦਦ ਨਾਲ ਪੁੱਤਰ ਨੂੰ ਸਵਿਫਟ ਕਾਰ ਵਿੱਚ ਬਿਠਾ ਕੇ ਵੱਖ-ਵੱਖ ਥਾਵਾਂ ’ਤੇ ਲੁਕਾਇਆ ਸੀ। ਪੁਲਿਸ ਦਾ ਦੋਸ਼ ਹੈ ਕਿ ਇਸ ਤੋਂ ਬਾਅਦ ਅਗਵਾ ਦੀ ਝੂਠੀ ਕਹਾਣੀ ਦੇ ਆਧਾਰ ’ਤੇ ਪੁਲਿਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ।

ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦੇ ਨਾਲ ਕਥਿਤ ਘਟਨਾ ਵਿੱਚ ਵਰਤੀ ਗਈ ਸਵਿਫਟ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ, ਮਾਮ ਹੁਸੈਨ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.