ਤਾਜਾ ਖਬਰਾਂ
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਰਿਹਾਇਸ਼ ’ਤੇ ਪਹੁੰਚ ਕੇ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਦੋਵਾਂ ਮੰਤਰੀਆਂ ਨੇ ਦੁਖੀ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਆਪਣੀ ਹਮਦਰਦੀ ਸਾਂਝੀ ਕੀਤੀ।
ਇਸ ਮੌਕੇ ਕਟਾਰੂਚੱਕ ਅਤੇ ਗੋਇਲ ਨੇ ਚੁੰਨੀ ਲਾਲ ਭਗਤ ਨੂੰ ਪੰਜਾਬ ਦੀ ਸਿਆਸਤ ਦੀ ਇੱਕ ਵਿਲੱਖਣ ਸ਼ਖ਼ਸੀਅਤ ਦੱਸਦਿਆਂ ਉਨ੍ਹਾਂ ਦੀ ਲੋਕ ਸੇਵਾ ਅਤੇ ਸਿਆਸੀ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਜਨਤਕ ਜੀਵਨ ਵਿੱਚ ਵਿਸ਼ੇਸ਼ ਸਥਾਨ ਬਣਾਇਆ।
ਮੰਤਰੀਆਂ ਨੇ ਦੱਸਿਆ ਕਿ ਚੁੰਨੀ ਲਾਲ ਭਗਤ ਨੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਜੋਂ ਸੇਵਾਵਾਂ ਨਿਭਾਉਣ ਤੋਂ ਬਾਅਦ ਕੈਬਨਿਟ ਮੰਤਰੀ ਦੇ ਰੂਪ ਵਿੱਚ ਕਈ ਮਹੱਤਵਪੂਰਨ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲੀ। ਉਨ੍ਹਾਂ ਦੇ ਜੀਵਨ ਸੰਘਰਸ਼ ਅਤੇ ਲੋਕਾਂ ਪ੍ਰਤੀ ਸਮਰਪਣ ਨੂੰ ਵੀ ਯਾਦ ਕੀਤਾ ਗਿਆ।
ਅੰਤ ਵਿੱਚ ਦੋਵਾਂ ਮੰਤਰੀਆਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਰੱਖਣ ਦੀ ਤਾਕਤ ਮਿਲਣ ਦੀ ਕਾਮਨਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਪਾਰਟੀ ਦੀ ਲੀਡਰਸ਼ਿਪ ਇਸ ਮੁਸ਼ਕਲ ਸਮੇਂ ਵਿੱਚ ਮੋਹਿੰਦਰ ਭਗਤ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ।
Get all latest content delivered to your email a few times a month.