IMG-LOGO
ਹੋਮ ਪੰਜਾਬ: ਡੇਰਾ ਬਾਬਾ ਨਾਨਕ 'ਚ ਖੂਨੀ ਖੇਡ: ਕਾਂਗਰਸੀ ਸਰਪੰਚ ਦੇ ਭਰਾ...

ਡੇਰਾ ਬਾਬਾ ਨਾਨਕ 'ਚ ਖੂਨੀ ਖੇਡ: ਕਾਂਗਰਸੀ ਸਰਪੰਚ ਦੇ ਭਰਾ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ

Admin User - Sep 20, 2026 11:18 AM
IMG

ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਪੱਡਾ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ 27 ਸਾਲਾ ਛੋਟੇ ਭਰਾ ਸੁਖਰਾਜ ਸਿੰਘ ਉਰਫ਼ ਕਾਕਾ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਪੂਰੇ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਜਾਣਕਾਰੀ ਅਨੁਸਾਰ ਸੁਖਰਾਜ ਸਿੰਘ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਘਰ ਜਾ ਰਿਹਾ ਸੀ। ਜਦੋਂ ਉਹ ਪਿੰਡ ਦੀ ਫਿਰਨੀ ਕੋਲ ਪਹੁੰਚਿਆ ਤਾਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਸਵਿਫਟ ਗੱਡੀ ਸਵਾਰ ਨੌਜਵਾਨਾਂ ਨੇ ਉਸ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸਰਪੰਚ ਨਵਦੀਪ ਸਿੰਘ ਨੇ ਪੁਲਿਸ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਉਂਦਿਆਂ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਵੀ ਸੁਖਰਾਜ 'ਤੇ ਜਾਨਲੇਵਾ ਹਮਲਾ ਹੋਇਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਨੇ ਉਸ ਸਮੇਂ ਢੁਕਵੀਂ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਇਹ ਭਾਣਾ ਨਾ ਵਰਤਦਾ। ਪੀੜਤ ਪਰਿਵਾਰ ਨੇ ਉੱਚ ਅਧਿਕਾਰੀਆਂ ਤੋਂ ਤੁਰੰਤ ਇਨਸਾਫ਼ ਦੀ ਮੰਗ ਕੀਤੀ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ.ਐਚ.ਓ. ਅਸ਼ੋਕ ਕੁਮਾਰ ਸ਼ਰਮਾ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਤੋਂ ਗੋਲੀਆਂ ਦੇ ਦੋ ਖੋਲ ਬਰਾਮਦ ਕੀਤੇ। ਪੁਲਿਸ ਅਨੁਸਾਰ ਮ੍ਰਿਤਕ 'ਤੇ ਵੀ ਪਹਿਲਾਂ ਤੋਂ ਕਈ ਮਾਮਲੇ ਦਰਜ ਸਨ ਅਤੇ ਸ਼ੁਰੂਆਤੀ ਜਾਂਚ ਵਿੱਚ ਮਾਮਲਾ ਆਪਸੀ ਰੰਜਿਸ਼ ਦਾ ਜਾਪਦਾ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਬਟਾਲਾ ਭੇਜ ਕੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.