ਤਾਜਾ ਖਬਰਾਂ
ਪੰਜਾਬ ਵਿੱਚ ਮਾਨਸੂਨ ਦੀ ਰਵਾਨਗੀ ਦਾ ਅਮਲ ਸ਼ੁਰੂ ਹੋ ਚੁੱਕਾ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਮਾਨਸੂਨ ਪੂਰੀ ਤਰ੍ਹਾਂ ਅਲਵਿਦਾ ਕਹਿ ਦੇਵੇਗਾ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਫਿਲਹਾਲ ਮੌਸਮ ਨੂੰ ਲੈ ਕੇ ਕੋਈ ਅਲਰਟ ਜਾਂ ਵਿਸ਼ੇਸ਼ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਅਤੇ ਅਗਲੇ ਤਿੰਨ ਦਿਨਾਂ ਤੱਕ ਮੌਸਮ ਪੂਰੀ ਤਰ੍ਹਾਂ ਖੁਸ਼ਕ ਬਣੇ ਰਹਿਣ ਦੀ ਸੰਭਾਵਨਾ ਹੈ।
ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 31 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੱਡਾ ਅੰਤਰ ਦੇਖਣ ਨੂੰ ਮਿਲ ਰਿਹਾ ਹੈ। ਦੁਪਹਿਰ ਵੇਲੇ ਤੇਜ਼ ਧੁੱਪ ਕਾਰਨ ਗਰਮੀ ਦਾ ਅਹਿਸਾਸ ਹੁੰਦਾ ਹੈ, ਜਦੋਂ ਕਿ ਸਵੇਰੇ ਅਤੇ ਸ਼ਾਮ ਦੇ ਸਮੇਂ ਪਾਰੇ 'ਚ ਗਿਰਾਵਟ ਆਉਣ ਨਾਲ ਮੌਸਮ ਸੁਹਾਵਣਾ ਹੋ ਜਾਂਦਾ ਹੈ।
ਬੀਤੇ ਦਿਨ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ, ਜੋ ਕਿ ਆਮ ਦੇ ਆਸ-ਪਾਸ ਹੀ ਹੈ। ਸੂਬੇ ਵਿੱਚ ਸਭ ਤੋਂ ਗਰਮ ਜ਼ਿਲ੍ਹਾ ਫਰੀਦਕੋਟ ਰਿਹਾ, ਜਿੱਥੇ ਪਾਰਾ 38 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਦੂਜੇ ਪਾਸੇ, ਘੱਟੋ-ਘੱਟ ਔਸਤ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਆਈ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ 20.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
Get all latest content delivered to your email a few times a month.