IMG-LOGO
ਹੋਮ ਪੰਜਾਬ: ਬਠਿੰਡਾ 'ਚ ਨਾਬਾਲਿਗ ਪ੍ਰੇਮੀ ਜੋੜੇ ਨੇ ਖਾਧਾ ਜ਼ਹਿਰ: ਕੁੜੀ ਦੀ...

ਬਠਿੰਡਾ 'ਚ ਨਾਬਾਲਿਗ ਪ੍ਰੇਮੀ ਜੋੜੇ ਨੇ ਖਾਧਾ ਜ਼ਹਿਰ: ਕੁੜੀ ਦੀ ਮੌਕੇ 'ਤੇ ਮੌਤ, ਮੁੰਡੇ ਨੇ ਏਮਜ਼ 'ਚ ਤੋੜਿਆ ਦਮ

Admin User - Sep 20, 2026 02:43 PM
IMG

ਬਠਿੰਡਾ : ਸਥਾਨਕ ਬੱਸ ਸਟੈਂਡ ਦੇ ਪਿਛਲੇ ਪਾਸੇ ਇੱਕ ਬਹਦੁਖਦਾਈ ਘਟਨਾ ਵਿੱਚ ਜ਼ਹਿਰੀਲੀ ਵਸਤੂ ਦਾ ਸੇਵਨ ਕਰਨ ਨਾਲ ਇੱਕ ਨਾਬਾਲਿਗ ਲੜਕੇ ਅਤੇ ਲੜਕੀ ਦੀ ਮੌਤ ਹੋ ਗਈ। ਮ੍ਰਿਤਕ ਲੜਕੇ ਦੀ ਪਛਾਣ ਕ੍ਰਿਸ਼ਨ ਕੁਮਾਰ ਨਿਵਾਸੀ ਪਿੰਡ ਕੋਟਫੱਤਾ (ਬਠਿੰਡਾ) ਵਜੋਂ ਹੋਈ ਹੈ, ਜਦਕਿ ਮ੍ਰਿਤਕਾ ਲੜਕੀ ਦੀ ਸ਼ਨਾਖਤ ਹੋਣੀ ਅਜੇ ਬਾਕੀ ਹੈ।


ਮਿਲੀ ਜਾਣਕਾਰੀ ਅਨੁਸਾਰ ਬੱਸ ਸਟੈਂਡ ਦੇ ਪਿੱਛੇ ਦੋਵਾਂ ਨਾਬਾਲਿਗਾਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਦੇਖ ਕੇ ਰਾਹਗੀਰਾਂ ਨੇ ਤੁਰੰਤ 'ਸਹਾਰਾ ਜਨ ਸੇਵਾ' ਦੀ ਟੀਮ ਨੂੰ ਸੂਚਿਤ ਕੀਤਾ। ਸੰਸਥਾ ਦੇ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ। ਹਾਲਾਂਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਲੜਕੀ ਦਮ ਤੋੜ ਚੁੱਕੀ ਸੀ।


ਸਹਾਰਾ ਵਰਕਰ ਜੱਗਾ ਸਿੰਘ ਨੇ ਦੱਸਿਆ ਕਿ ਕਰੀਬ 17 ਸਾਲਾ ਲੜਕੇ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਪ੍ਰਾਥਮਿਕ ਇਲਾਜ ਤੋਂ ਬਾਅਦ ਉਸ ਨੂੰ ਏਮਜ਼ (AIIMS) ਬਠਿੰਡਾ ਰੈਫਰ ਕਰ ਦਿੱਤਾ ਸੀ, ਪਰ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।


ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਲੜਕੇ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਜੋ ਹਸਪਤਾਲ ਪਹੁੰਚ ਚੁੱਕੇ ਹਨ। ਸ਼ੁਰੂਆਤੀ ਜਾਂਚ ਵਿੱਚ ਮਾਮਲਾ ਪ੍ਰੇਮ ਸਬੰਧਾਂ ਨਾਲ ਜੁੜਿਆ ਹੋਣ ਦੀ ਚਰਚਾ ਹੈ, ਹਾਲਾਂਕਿ ਪੁਲਿਸ ਪ੍ਰਸ਼ਾਸਨ ਵੱਲੋਂ ਅਜੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਵੱਲੋਂ ਘਟਨਾ ਦੇ ਅਸਲ ਕਾਰਨਾਂ ਦੀ ਗਹਿਰਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.