ਤਾਜਾ ਖਬਰਾਂ
ਅਬੋਹਰ ਦੇ ਕੱਪੜਾ ਵਪਾਰੀ ਸੰਜੇ ਵਰਮਾ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਵੱਡੀ ਕਾਰਵਾਈ ਕਰਦਿਆਂ ਦੋ ਕਥਿਤ ਸ਼ੂਟਰਾਂ ਨੂੰ ਰਾਜਸਥਾਨ ਦੇ ਜੋਧਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਿੱਲਾ ਅਤੇ ਜਸਕਰਨ ਵਜੋਂ ਹੋਈ ਹੈ, ਜੋ ਫ਼ਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਹਨ। ਦੋਵਾਂ ’ਤੇ 5-5 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ।
ਜਾਣਕਾਰੀ ਅਨੁਸਾਰ, 7 ਜੁਲਾਈ 2025 ਨੂੰ ਅਬੋਹਰ ਵਿੱਚ ਕੱਪੜਾ ਵਪਾਰੀ ਸੰਜੇ ਵਰਮਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਦੋਵੇਂ ਮੁਲਜ਼ਮ ਕਥਿਤ ਤੌਰ ’ਤੇ ਮੁੱਖ ਭੂਮਿਕਾ ਵਿੱਚ ਸਨ ਅਤੇ ਵਾਰਦਾਤ ਤੋਂ ਬਾਅਦ ਫਰਾਰ ਚੱਲ ਰਹੇ ਸਨ।
ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ AGTF ਨੇ ਜੋਧਪੁਰ ਵਿੱਚ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕੀਤਾ। ਮੁੱਢਲੀ ਜਾਂਚ ਦੌਰਾਨ ਉਨ੍ਹਾਂ ਦੇ ਸਬੰਧ ਆਰਜ਼ੂ ਬਿਸ਼ਨੋਈ ਗੈਂਗ ਨਾਲ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਹੁਣ ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਕਤਲ ਦੀ ਸਾਜ਼ਿਸ਼, ਵਾਰਦਾਤ ਤੋਂ ਬਾਅਦ ਮਿਲੀ ਕਥਿਤ ਪਨਾਹ ਅਤੇ ਵਿੱਤੀ ਸਹਾਇਤਾ ਨਾਲ ਜੁੜੀਆਂ ਕੜੀਆਂ ਦੀ ਜਾਂਚ ਕੀਤੀ ਜਾਵੇਗੀ। ਅਧਿਕਾਰੀਆਂ ਮੁਤਾਬਕ, ਰਿਮਾਂਡ ਦੌਰਾਨ ਮਾਮਲੇ ਵਿੱਚ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
Get all latest content delivered to your email a few times a month.