IMG-LOGO
ਹੋਮ ਪੰਜਾਬ: ਸੰਗਰੂਰ 'ਚ ਨੌਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ 'ਤੇ ਵੜਿੰਗ ਨੇ...

ਸੰਗਰੂਰ 'ਚ ਨੌਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ 'ਤੇ ਵੜਿੰਗ ਨੇ ਘੇਰੀ ਪੰਜਾਬ ਸਰਕਾਰ, ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ 'ਤੇ ਚੁੱਕੇ ਸਵਾਲ

Admin User - Sep 20, 2026 09:26 PM
IMG

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸੰਗਰੂਰ ਦੇ ਪਿੰਡ ਨਮੋਲ ਦੇ ਨੌਜਵਾਨ ਜੱਗਾ ਸਿੰਘ ਨਾਲ ਵਾਪਰੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ 'ਤੇ ਲੈਂਦਿਆਂ ਸੰਗਰੂਰ ਵਿੱਚ ਵਿਗੜ ਰਹੇ ਹਾਲਾਤਾਂ ਦਾ ਮੁੱਦਾ ਚੁੱਕਿਆ।

ਵੜਿੰਗ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ, ਜੱਗਾ ਸਿੰਘ ਨੇ ਕਥਿਤ ਤੌਰ 'ਤੇ ਨਸ਼ਿਆਂ ਵਿਰੁੱਧ ਵੀਡੀਓ ਸਾਂਝੀ ਕਰਨ ਤੋਂ ਬਾਅਦ ਧਮਕੀਆਂ ਮਿਲਣ, ਕੁੱਟਮਾਰ ਹੋਣ ਅਤੇ ਪੁਲਿਸ ਸ਼ਿਕਾਇਤ 'ਤੇ ਕਾਰਵਾਈ ਨਾ ਹੋਣ ਦੇ ਦੋਸ਼ ਲਗਾਏ ਹਨ। ਇਸ ਤੋਂ ਬਾਅਦ ਉਸ ਨੇ ਡੀ.ਸੀ. ਦਫ਼ਤਰ ਦੇ ਬਾਹਰ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

ਰਾਜਾ ਵੜਿੰਗ ਨੇ ਕਿਹਾ ਕਿ ਇਹ ਮਾਮਲਾ ਗੰਭੀਰ ਹੈ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ਾਂ 'ਤੇ ਕਾਰਵਾਈ ਦੀ ਮੰਗ ਕੀਤੀ।

ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਾ-ਮੁਕਤ ਪੰਜਾਬ ਮੁਹਿੰਮ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਨੂੰ ਸਿਰਫ਼ ਪ੍ਰਚਾਰ ਨਹੀਂ, ਸਗੋਂ ਠੋਸ ਕਾਰਵਾਈ, ਕਾਨੂੰਨ ਅਤੇ ਇਨਸਾਫ਼ ਦੀ ਲੋੜ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.