IMG-LOGO
ਹੋਮ ਪੰਜਾਬ: ਹਰਮਨਪ੍ਰੀਤ ਕੌਰ ਦੀ ਸ਼ਾਨਦਾਰ ਅਗਵਾਈ ਹੇਠ ਭਾਰਤ ਨੇ ਏਸ਼ੀਅਨ ਗੇਮਜ਼...

ਹਰਮਨਪ੍ਰੀਤ ਕੌਰ ਦੀ ਸ਼ਾਨਦਾਰ ਅਗਵਾਈ ਹੇਠ ਭਾਰਤ ਨੇ ਏਸ਼ੀਅਨ ਗੇਮਜ਼ 'ਚ ਰਚਿਆ ਇਤਿਹਾਸ: ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ

Admin User - Sep 23, 2026 11:17 AM
IMG

ਏਸ਼ੀਅਨ ਗੇਮਜ਼ 2026 ਦੇ ਫਾਈਨਲ ਮੁਕਾਬਲੇ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ 147 ਦੌੜਾਂ ਦੇ ਵੱਡੇ ਫਰਕ ਨਾਲ ਮਾਤ ਦਿੰਦਿਆਂ ਸੋਨ ਤਗਮਾ ਆਪਣੇ ਨਾਮ ਕਰ ਲਿਆ ਹੈ। ਇਸ ਇਤਿਹਾਸਕ ਜਿੱਤ ਨਾਲ ਭਾਰਤ ਨੇ ਏਸ਼ੀਅਨ ਖੇਡਾਂ ਵਿੱਚ ਮਹਿਲਾ ਕ੍ਰਿਕਟ ਦਾ ਲਗਾਤਾਰ ਦੂਜਾ ਗੋਲਡ ਮੈਡਲ ਜਿੱਤ ਕੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਇਸ ਤੋਂ ਪਹਿਲਾਂ ਸਾਲ 2023 ਦੀਆਂ ਏਸ਼ੀਅਨ ਖੇਡਾਂ ਵਿੱਚ ਵੀ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਹੀ ਸੋਨ ਤਗਮਾ ਹਾਸਲ ਕੀਤਾ ਸੀ।


ਟੀਮ ਦੀ ਇਸ ਬੇਮਿਸਾਲ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਟੀਮ ਅਤੇ ਵਿਸ਼ੇਸ਼ ਤੌਰ 'ਤੇ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੱਤੀ। ਸੂਬੇ ਦੀ ਖੇਡ ਨੀਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਵਿਸ਼ੇਸ਼ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।


ਸੋਸ਼ਲ ਮੀਡੀਆ ਰਾਹੀਂ ਆਪਣਾ ਸੁਨੇਹਾ ਸਾਂਝਾ ਕਰਦਿਆਂ ਸੀ.ਐਮ. ਭਗਵੰਤ ਮਾਨ ਨੇ ਕਿਹਾ, "ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੀ ਬਹਤਰੀਨ ਕਪਤਾਨੀ ਅਤੇ ਪੂਰੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਸਾਨੂੰ ਸਭ ਨੂੰ ਬਹੁਤ ਮਾਣ ਹੈ।" ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਇਸ ਵੱਡੀ ਉਪਲਬਧੀ ਨੇ ਪੰਜਾਬ ਸਮੇਤ ਪੂਰੇ ਦੇਸ਼ ਦਾ ਸਿਰ ਉੱਚਾ ਕੀਤਾ ਹੈ। ਮੁੱਖ ਮੰਤਰੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.