ਤਾਜਾ ਖਬਰਾਂ
ਮਿਲਣੀ ਦੌਰਾਨ 60 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ। ਇਨ੍ਹਾਂ ਵਿੱਚ ਜ਼ਮੀਨਾਂ-ਜਾਇਦਾਦਾਂ ’ਤੇ ਕਬਜ਼ਿਆਂ, ਮਾਲ ਰਿਕਾਰਡ ਵਿੱਚ ਕਥਿਤ ਗੜਬੜੀਆਂ ਅਤੇ ਪਰਿਵਾਰਕ ਤੇ ਵਿਆਹੁਤਾ ਵਿਵਾਦਾਂ ਨਾਲ ਸਬੰਧਤ ਮਾਮਲੇ ਪ੍ਰਮੁੱਖ ਰਹੇ।
ਮੰਤਰੀ ਡਾ. ਰਵਜੋਤ ਸਿੰਘ ਦੇ ਨਾਲ ਐਨ.ਆਰ.ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਅਤੇ ਚਾਰਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੀ ਮੌਜੂਦ ਰਹੇ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਮਾਮਲੇ ਮੌਕੇ ’ਤੇ ਹੱਲ ਕੀਤੇ ਜਾ ਸਕਦੇ ਹਨ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਜਦਕਿ ਜਾਂਚ ਵਾਲੀਆਂ ਸ਼ਿਕਾਇਤਾਂ ਨੂੰ ਨਿਰਧਾਰਤ ਸਮੇਂ ਅੰਦਰ ਹੱਲ ਕੀਤਾ ਜਾਵੇ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਰਹਿੰਦੇ ਕਈ ਪ੍ਰਵਾਸੀ ਪੰਜਾਬੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਮਿਲਣੀ ਨਾਲ ਜੁੜੇ। ਆਸਟ੍ਰੇਲੀਆ, ਕੈਨੇਡਾ ਅਤੇ ਯੂ.ਕੇ. ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਰਹਿੰਦੇ NRI ਆਪਣੀਆਂ ਸ਼ਿਕਾਇਤਾਂ ਸਿੱਧੇ ਤੌਰ ’ਤੇ ਪ੍ਰਸ਼ਾਸਨ ਸਾਹਮਣੇ ਰੱਖ ਸਕੇ।
ਮਿਲਣੀ ਦੌਰਾਨ ਕੁਝ ਪੀੜਤਾਂ ਨੇ ਜਾਇਦਾਦ ’ਤੇ ਕਥਿਤ ਨਾਜਾਇਜ਼ ਕਬਜ਼ਿਆਂ ਅਤੇ ਧਮਕੀਆਂ ਸਬੰਧੀ ਵੀ ਸ਼ਿਕਾਇਤਾਂ ਦਰਜ ਕਰਵਾਈਆਂ। ਜੰਡਿਆਲਾ ਗੁਰੂ ਤੋਂ ਪਹੁੰਚੀ ਇੱਕ ਬਜ਼ੁਰਗ ਮਹਿਲਾ ਨੇ ਆਪਣੇ ਆਸਟ੍ਰੇਲੀਆ ਰਹਿੰਦੇ ਪੁੱਤਰ ਨਾਲ ਜੁੜੇ ਜਾਇਦਾਦੀ ਅਤੇ ਪਰਿਵਾਰਕ ਵਿਵਾਦ ਦਾ ਮਾਮਲਾ ਰੱਖਿਆ। ਇਸੇ ਤਰ੍ਹਾਂ ਫ਼ਤਹਿਗੜ੍ਹ ਚੂੜੀਆਂ ਤੋਂ ਆਏ ਇੱਕ NRI ਨੇ ਮਾਰਕੀਟ ਅਤੇ ਦੁਕਾਨਾਂ ਵਾਲੀ ਜਾਇਦਾਦ ’ਤੇ ਕਥਿਤ ਕਬਜ਼ੇ ਦੀ ਕੋਸ਼ਿਸ਼ ਅਤੇ ਧਮਕੀਆਂ ਦੇ ਦੋਸ਼ ਲਗਾਏ।
ਮੰਤਰੀ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀ ਜਾਇਦਾਦ ਅਤੇ ਸੁਰੱਖਿਆ ਨਾਲ ਸਬੰਧਤ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਮਾਮਲਿਆਂ ਦਾ ਨਿਯਮਾਂ ਅਨੁਸਾਰ ਸਮੇਂ ਸਿਰ ਨਿਪਟਾਰਾ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ।
Get all latest content delivered to your email a few times a month.