IMG-LOGO
ਹੋਮ ਪੰਜਾਬ: ਪਟਿਆਲਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ, ਸੰਗਤ 'ਚ ਭਾਰੀ ਰੋਸ;...

ਪਟਿਆਲਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ, ਸੰਗਤ 'ਚ ਭਾਰੀ ਰੋਸ; ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

Admin User - Sep 24, 2026 10:51 AM
IMG

ਜ਼ਿਲ੍ਹਾ ਪਟਿਆਲਾ ਦੇ ਦੇਵੀਗੜ੍ਹ ਰੋਡ 'ਤੇ ਸਥਿਤ ਪ੍ਰੇਮਬਾਗ ਪੈਲੇਸ ਨੇੜੇ ਗੁਟਕਾ ਸਾਹਿਬ ਦੇ ਅੰਗ ਸੜਕ ਉੱਤੇ ਖਿਲਰੇ ਮਿਲਣ ਨਾਲ ਇਲਾਕੇ ਵਿੱਚ ਤਣਾਅ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਸ ਘਟਨਾ ਦੀ ਖ਼ਬਰ ਫੈਲਦਿਆਂ ਹੀ ਸਥਾਨਕ ਸੰਗਤ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।


ਘਟਨਾ ਦੀ ਜਾਣਕਾਰੀ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਅਤੇ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ। ਕਮੇਟੀ ਵੱਲੋਂ ਆਪਣੀ ਦੇਖ-ਰੇਖ ਹੇਠ ਗੁਟਕਾ ਸਾਹਿਬ ਦੇ ਖਿਲਰੇ ਹੋਏ ਪਾਵਨ ਅੰਗਾਂ ਨੂੰ ਪੂਰਨ ਮਰਿਆਦਾ ਅਤੇ ਸਤਿਕਾਰ ਨਾਲ ਇੱਕਤਰ ਕਰਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਣ ਸਾਹਿਬ ਵਿਖੇ ਪਹੁੰਚਾਇਆ ਗਿਆ।


ਇਸ ਦੌਰਾਨ ਸੋਸ਼ਲ ਮੀਡੀਆ 'ਤੇ ਘਟਨਾ ਨਾਲ ਸਬੰਧਤ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੁਲਿਸ ਪ੍ਰਸ਼ਾਸਨ ਨੇ ਵਾਇਰਲ ਵੀਡੀਓ ਅਤੇ ਮੌਕੇ ਦੇ ਹਾਲਾਤਾਂ ਦਾ ਸੰਗਿਆਨ ਲੈਂਦਿਆਂ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਅੰਗ ਉੱਥੇ ਕਿਵੇਂ ਅਤੇ ਕਿਸ ਵੱਲੋਂ ਸੁੱਟੇ ਗਏ, ਇਸ ਦੀ ਹਰ ਪਹਿਲੂ ਤੋਂ ਪੜਤਾਲ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.