IMG-LOGO
ਹੋਮ ਪੰਜਾਬ: ASI 'ਤੇ ਗੋਲੀ ਚਲਾਉਣ ਵਾਲਾ ਮੁਲਜ਼ਮ ਪੁਲਿਸ ਹਿਰਾਸਤ 'ਚੋਂ ਫਰਾਰ,...

ASI 'ਤੇ ਗੋਲੀ ਚਲਾਉਣ ਵਾਲਾ ਮੁਲਜ਼ਮ ਪੁਲਿਸ ਹਿਰਾਸਤ 'ਚੋਂ ਫਰਾਰ, ਇੱਕ ਪੁਲਿਸ ਮੁਲਾਜ਼ਮ ਸਸਪੈਂਡ

Admin User - Sep 24, 2026 11:22 AM
IMG

ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਅਤੇ ਸੁਰੱਖਿਆ ਪ੍ਰਬੰਧਾਂ 'ਤੇ ਇੱਕ ਵਾਰ ਫਿਰ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ। ਅੰਮ੍ਰਿਤਸਰ ਦੇ ਰਾਜਾਸਾਂਸੀ ਖੇਤਰ ਵਿੱਚ ਏ.ਐੱਸ.ਆਈ. ਜਸਵੰਤ ਸਿੰਘ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਮੁੱਖ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਹਿਰਾਸਤ 'ਚੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਫਰਾਰ ਹੋਏ ਮੁਲਜ਼ਮ ਦੀ ਪਛਾਣ ਪਿੰਡ ਝੰਝੋਟੀ ਦੇ ਰਹਿਣ ਵਾਲੇ ਕਰਨ ਵਜੋਂ ਹੋਈ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ, ਅਦਾਲਤ ਤੋਂ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਲਏ ਗਏ ਕਰਨ ਨੂੰ ਬੁੱਧਵਾਰ ਵਾਲੇ ਦਿਨ ਪੁਲਿਸ ਟੀਮ ਹਥਿਆਰਾਂ ਦੀ ਬਰਾਮਦਗੀ ਲਈ ਮਜੀਠਾ ਇਲਾਕੇ ਵਿੱਚ ਲੈ ਕੇ ਗਈ ਸੀ। ਇਸੇ ਦੌਰਾਨ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਝਾਂਸਾ ਦੇ ਕੇ ਮੌਕੇ ਤੋਂ ਰਫੂਚੱਕਰ ਹੋ ਗਿਆ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਤੁਰੰਤ ਕਾਰਵਾਈ ਕਰਦਿਆਂ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਰਾਜਾਸਾਂਸੀ ਥਾਣੇ ਦੇ ਇੱਕ ਪੁਲਿਸ ਮੁਲਾਜ਼ਮ ਨੂੰ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ।


ਜ਼ਿਕਰਯੋਗ ਹੈ ਕਿ 11 ਸਤੰਬਰ ਦੀ ਰਾਤ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਲਾਈਨ ਵਿੱਚ ਤਾਇਨਾਤ ਏ.ਐੱਸ.ਆਈ. ਜਸਵੰਤ ਸਿੰਘ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। ਰਾਜਾਸਾਂਸੀ ਨੇੜੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਸਿਰ 'ਚ ਗੋਲੀ ਮਾਰ ਦਿੱਤੀ। ਖੁਸ਼ਕਿਸਮਤੀ ਨਾਲ ਗੋਲੀ ਪੱਗ ਨੂੰ ਪਾੜਦੀ ਹੋਈ ਸਿਰ ਨੂੰ ਛੂਹ ਕੇ ਨਿਕਲ ਗਈ, ਜਿਸ ਕਾਰਨ ਏ.ਐੱਸ.ਆਈ. ਦਾ ਬਚਾਅ ਹੋ ਗਿਆ ਅਤੇ ਉਨ੍ਹਾਂ ਨੂੰ ਮਾਮੂਲੀ ਸੱਟਾਂ ਆਈਆਂ।


ਸੀ.ਸੀ.ਟੀ.ਵੀ. (CCTV) ਫੁਟੇਜ ਦੀ ਮਦਦ ਨਾਲ ਪੁਲਿਸ ਨੇ ਮੁਲਜ਼ਮ ਕਰਨ ਨੂੰ ਕਾਬੂ ਕੀਤਾ ਸੀ। ਹੁਣ ਹਿਰਾਸਤ 'ਚੋਂ ਮੁਲਜ਼ਮ ਦੇ ਭੱਜਣ ਨਾਲ ਪੁਲਿਸ ਪ੍ਰਸ਼ਾਸਨ ਦੀ ਮੁਸਤੈਦੀ 'ਤੇ ਗੰਭੀਰ ਪ੍ਰਸ਼ਨ ਚਿੰਨ੍ਹ ਲੱਗ ਗਏ ਹਨ। ਫਿਲਹਾਲ ਪੁਲਿਸ ਦੀਆਂ ਵੱਖ-ਵੱਖ ਟੀਮਾਂ ਫਰਾਰ ਕਰਨ ਦੀ ਭਾਲ ਵਿੱਚ ਇਲਾਕੇ ਅਤੇ ਹੋਰ ਸੰਭਾਵਿਤ ਠਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.