IMG-LOGO
ਹੋਮ ਪੰਜਾਬ: ਈ.ਡੀ. ਰੇਡ ਪਿੱਛੇ ਸਿਆਸੀ ਸਾਜ਼ਿਸ਼: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ...

ਈ.ਡੀ. ਰੇਡ ਪਿੱਛੇ ਸਿਆਸੀ ਸਾਜ਼ਿਸ਼: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਰੋਧੀਆਂ 'ਤੇ ਤਿੱਖੇ ਹਮਲੇ

Admin User - Sep 24, 2026 01:57 PM
IMG

ਆਪਣੇ ਭਤੀਜੇ ਗੁਰਪ੍ਰੀਤ ਸਿੰਘ ਪ੍ਰਿੰਸ ਦੇ ਠਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਮਾਰੇ ਗਏ ਛਾਪੇ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਮੁੰਡੀਆਂ ਨੇ ਆਪਣੇ ਅਤੇ ਆਪਣੇ ਪਰਿਵਾਰ 'ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਵਿਰੋਧੀ ਧਿਰਾਂ 'ਤੇ ਸਿਆਸੀ ਬਦਲਾਖੋਰੀ ਦੇ ਗੰਭੀਰ ਦੋਸ਼ ਲਾਏ।


ਮੁੰਡੀਆਂ ਨੇ ਇੱਕ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਛਾਪੇਮਾਰੀ ਦੌਰਾਨ ਈ.ਡੀ. ਦੇ ਅਧਿਕਾਰੀਆਂ ਨੇ ਉਨ੍ਹਾਂ ਦੇ ਭਤੀਜੇ ਦੇ ਪਰਿਵਾਰ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਮੁਤਾਬਕ ਅਧਿਕਾਰੀਆਂ ਨੇ ਪਰਿਵਾਰਕ ਮੈਂਬਰਾਂ ਨੂੰ ਇਹ ਸੁਨੇਹਾ ਦਿੱਤਾ ਕਿ ਜੇਕਰ ਉਹ ਚਾਹੁੰਦੇ ਹਨ ਕਿ ਇਹ ਕਾਰਵਾਈ ਰੁਕੇ, ਤਾਂ ਹਰਦੀਪ ਸਿੰਘ ਮੁੰਡੀਆਂ ਨੂੰ ਆਪਣੀ ਪਾਰਟੀ ਛੱਡ ਕੇ ਦੂਜੀ ਧਿਰ ਵਿੱਚ ਸ਼ਾਮਲ ਹੋਣਾ ਪਵੇਗਾ।


ਮੰਤਰੀ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਧੱਕੇਸ਼ਾਹੀਆਂ ਨਾਲ ਉਨ੍ਹਾਂ ਨੂੰ ਡਰਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਦਾ ਦੁਰਉਪਯੋਗ ਕਰਕੇ ਸਿਆਸੀ ਵਿਰੋਧੀਆਂ ਦੀ ਆਵਾਜ਼ ਦਬਾਉਣ ਦੀ ਖੇਡ ਹੁਣ ਜਨਤਾ ਦੇ ਸਾਹਮਣੇ ਨੰਗੀ ਹੋ ਚੁੱਕੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.