IMG-LOGO
ਹੋਮ ਪੰਜਾਬ: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਲਈ ਪੰਜਾਬ ਕਾਂਗਰਸ ਦਾ ਚੰਡੀਗੜ੍ਹ 'ਚ...

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਲਈ ਪੰਜਾਬ ਕਾਂਗਰਸ ਦਾ ਚੰਡੀਗੜ੍ਹ 'ਚ ਹੱਲਾਬੋਲ, ਪਰ 'ਚੰਨੀ' ਦੀ ਗ਼ੈਰ-ਹਾਜ਼ਰੀ ਨੇ ਫਿਰ ਛੇੜੀ ਅੰਦਰੂਨੀ ਕਲੇਸ਼ ਦੀ ਚਰਚਾ

Admin User - Sep 25, 2026 12:48 PM
IMG

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਰਵਾਈ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਅੱਜ ਚੰਡੀਗੜ੍ਹ ਦੀਆਂ ਸੜਕਾਂ 'ਤੇ ਉਤਰ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸੈਕਟਰ 17 ਸਥਿਤ ਆਰ.ਬੀ.ਆਈ. ਦਫ਼ਤਰ ਤੋਂ ਸ਼ੁਰੂ ਹੋ ਕੇ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਵਧ ਰਹੇ ਇਸ ਮਾਰਚ ਦੌਰਾਨ ਕਾਂਗਰਸੀ ਲੀਡਰਸ਼ਿਪ ਨੇ ਕੇਂਦਰ ਅਤੇ ਚੋਣ ਕਮਿਸ਼ਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।


ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਗ੍ਰਿਫ਼ਤਾਰੀ ਕੀਤੀ ਜਾਵੇ। ਕਾਂਗਰਸ ਲੀਡਰਸ਼ਿਪ ਦਾ ਦੋਸ਼ ਹੈ ਕਿ SIR ਪ੍ਰਕਿਰਿਆ ਰਾਹੀਂ ਦੇਸ਼ ਭਰ ਵਿੱਚ 13 ਕਰੋੜ ਤੋਂ ਵੱਧ ਵੋਟਾਂ ਕੱਟੀਆਂ ਗਈਆਂ ਹਨ, ਜੋ ਦੇਸ਼ ਦੇ ਲੋਕਤੰਤਰ ਅਤੇ ਚੋਣ ਪ੍ਰਣਾਲੀ ਦੀ ਨਿਰਪੱਖਤਾ ਨਾਲ ਵੱਡਾ ਖਿਲਵਾੜ ਹੈ।


ਜਿੱਥੇ ਇੱਕ ਪਾਸੇ ਪਾਰਟੀ ਚੋਣ ਕਮਿਸ਼ਨ ਵਿਰੁੱਧ ਸ਼ਕਤੀ ਪ੍ਰਦਰਸ਼ਨ ਕਰ ਰਹੀ ਸੀ, ਉੱਥੇ ਹੀ ਸੂਬਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗ਼ੈਰ-ਹਾਜ਼ਰੀ ਨੇ ਸਭ ਦਾ ਧਿਆਨ ਖਿੱਚਿਆ। ਹਾਲਾਂਕਿ ਇਸ ਪ੍ਰਦਰਸ਼ਨ ਵਿੱਚ ਪੰਜਾਬ ਕਾਂਗਰਸ ਦੀ ਤਕਰੀਬਨ ਪੂਰੀ ਲੀਡਰਸ਼ਿਪ ਮੌਜੂਦ ਸੀ, ਪਰ ਚੰਨੀ ਦਾ ਇੱਕ ਵਾਰ ਫਿਰ ਗਾਇਬ ਹੋਣਾ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਮੁੱਖ ਵਿਸ਼ਾ ਬਣ ਗਿਆ ਹੈ। ਹਾਲਾਂਕਿ ਸੂਬਾ ਇੰਚਾਰਜ ਸਚਿਨ ਪਾਇਲਟ ਵੀ ਇਸ ਮਾਰਚ ਵਿੱਚ ਸ਼ਾਮਲ ਨਹੀਂ ਹੋ ਸਕੇ, ਪਰ ਚੰਨੀ ਦੇ ਨਾ ਪਹੁੰਚਣ 'ਤੇ ਸਵਾਲ ਜ਼ਿਆਦਾ ਗੰਭੀਰ ਹੋ ਰਹੇ ਹਨ।


ਸਚਿਨ ਪਾਇਲਟ ਦੇ ਪੰਜਾਬ ਇੰਚਾਰਜ ਬਣਨ ਤੋਂ ਬਾਅਦ ਕਾਂਗਰਸ ਲਗਾਤਾਰ ਇਹ ਦਾਅਵਾ ਕਰਦੀ ਆ ਰਹੀ ਹੈ ਕਿ ਪਾਰਟੀ ਅੰਦਰਲਾ ਸਭ ਮਤਭੇਦ ਖ਼ਤਮ ਹੋ ਚੁੱਕਾ ਹੈ ਅਤੇ ਸਾਰੇ ਆਗੂ ਇਕਜੁੱਟ ਹੋ ਕੇ ਚੋਣ ਤਿਆਰੀਆਂ ਵਿੱਚ ਜੁੱਟੇ ਹੋਏ ਹਨ। ਪਰ ਅੱਜ ਦੇ ਇਸ ਵੱਡੇ ਵਿਰੋਧ ਪ੍ਰਦਰਸ਼ਨ ਤੋਂ ਚੰਨੀ ਦੀ ਦੂਰੀ ਨੇ ਇੱਕ ਵਾਰ ਫਿਰ ਇਹ ਸੰਕੇਤ ਦੇ ਦਿੱਤੇ ਹਨ ਕਿ ਪਾਰਟੀ ਅੰਦਰ ਸਭ ਕੁਝ ਠੀਕ-ਠਾਕ ਨਹੀਂ ਹੈ।


ਦੂਜੇ ਪਾਸੇ, 'ਇੰਡੀਅਨ ਐਕਸਪ੍ਰੈਸ' ਦੀ ਇੱਕ ਤਾਜ਼ਾ ਰਿਪੋਰਟ ਨੇ ਇਸ ਪੂਰੇ ਮਾਮਲੇ ਨੂੰ ਹੋਰ ਤੂਲ ਦੇ ਦਿੱਤੀ ਹੈ। ਰਿਪੋਰਟ ਮੁਤਾਬਕ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਵਿੱਚ SIR ਨਾਲ ਜੁੜੇ ਫੈਸਲਿਆਂ ਅਤੇ ਆਦੇਸ਼ਾਂ 'ਤੇ ਘੱਟੋ-ਘੱਟ 14 ਵਾਰ ਲਿਖਤੀ ਇਤਰਾਜ਼ ਜਤਾਇਆ ਸੀ, ਪਰ ਉਨ੍ਹਾਂ ਦੀਆਂ ਚੇਤਾਵਨੀਆਂ ਨੂੰ ਅਣਗੌਲਿਆ ਕਰ ਦਿੱਤਾ ਗਿਆ। ਕਾਂਗਰਸ ਦਾ ਕਹਿਣਾ ਹੈ ਕਿ ਅਜਿਹੇ ਖੁਲਾਸਿਆਂ ਤੋਂ ਬਾਅਦ ਚੋਣ ਪ੍ਰਕਿਰਿਆ ਦੀ ਨਿਰਪੱਖਤਾ 'ਤੇ ਵੱਡੇ ਸਵਾਲ ਖੜ੍ਹੇ ਹੁੰਦੇ ਹਨ, ਜਿਸ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.