ਤਾਜਾ ਖਬਰਾਂ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਰਕਰ ਸੈਕਟਰ-17 ਸਥਿਤ ਆਰਬੀਆਈ ਦਫ਼ਤਰ ਤੋਂ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰਨ ਲਈ ਇਕੱਠੇ ਹੋਏ। ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਧੱਕਾ-ਮੁੱਕੀ ਹੋਈ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ।
ਪ੍ਰਦਰਸ਼ਨ ਦੌਰਾਨ ਰਾਜਾ ਵੜਿੰਗ ਨੇ SIR ਪ੍ਰਕਿਰਿਆ, ਵੋਟਰ ਸੂਚੀਆਂ ਵਿੱਚ ਕਥਿਤ ਤੌਰ ’ਤੇ ਹੋ ਰਹੀਆਂ ਤਬਦੀਲੀਆਂ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਲੈ ਕੇ ਸਵਾਲ ਉਠਾਏ। ਕਾਂਗਰਸ ਵੱਲੋਂ CEC ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਗਈ।
ਇਸੇ ਮਾਮਲੇ ਨੂੰ ਲੈ ਕੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਵੱਲੋਂ SIR ’ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ। The Indian Express ਦੀ 23 ਸਤੰਬਰ ਦੀ ਜਾਂਚ ਰਿਪੋਰਟ ਮੁਤਾਬਕ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਦੌਰਾਨ ਕਮਿਸ਼ਨ ਦੇ ਕੁਝ ਫ਼ੈਸਲਿਆਂ ਅਤੇ ਹੁਕਮਾਂ ’ਤੇ ਘੱਟੋ-ਘੱਟ 14 ਵਾਰ ਲਿਖਤੀ ਇਤਰਾਜ਼ ਦਰਜ ਕਰਵਾਏ ਸਨ।
ਰਿਪੋਰਟ ਵਿੱਚ ਵੋਟਰਾਂ ਦੇ ਨਾਂ ਜੋੜਨ-ਹਟਾਉਣ, Form 6 ਵਿੱਚ ਤਬਦੀਲੀਆਂ ਅਤੇ ਵੋਟਰ ਡਾਟਾਬੇਸ ਦੇ ਕੇਂਦਰੀਕਰਨ ਨਾਲ ਸਬੰਧਤ ਮੁੱਦਿਆਂ ’ਤੇ ਇਤਰਾਜ਼ਾਂ ਦਾ ਜ਼ਿਕਰ ਕੀਤਾ ਗਿਆ ਹੈ।
ਹਾਲਾਂਕਿ, SIR ਅਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਨੂੰ ਲੈ ਕੇ ਉੱਠ ਰਹੇ ਦੋਸ਼ਾਂ ਬਾਰੇ ਵੱਖ-ਵੱਖ ਸਿਆਸੀ ਧਿਰਾਂ ਦੇ ਵੱਖਰੇ ਦਾਅਵੇ ਹਨ, ਜਦਕਿ ਚੋਣ ਕਮਿਸ਼ਨ ਨੇ ਵਿਰੋਧੀ ਧਿਰਾਂ ਦੇ ਇਤਰਾਜ਼ਾਂ ਨੂੰ ਰੱਦ ਕੀਤਾ ਹੈ।
Get all latest content delivered to your email a few times a month.