ਤਾਜਾ ਖਬਰਾਂ
ਪ੍ਰੈੱਸ ਕਾਨਫ਼ਰੰਸ ਵਿੱਚ ਜਗਰਾਓਂ ਨਾਲ ਸਬੰਧਤ ਇੱਕ ਮਹਿਲਾ ਨੇ ਦੱਸਿਆ ਕਿ ਨਸ਼ੇ ਕਾਰਨ ਉਸ ਦੇ ਛੇ ਪੁੱਤਰਾਂ ਦੀ ਮੌਤ ਹੋ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਹੰਬੜਾਂ ਦੀ ਇੱਕ ਮਹਿਲਾ ਨੇ ਆਪਣੇ ਪੁੱਤਰ ਦੀ ਨਸ਼ੇ ਕਾਰਨ ਹੋਈ ਮੌਤ ਬਾਰੇ ਜਾਣਕਾਰੀ ਦਿੰਦਿਆਂ ਆਪਣੀ ਪੀੜਾ ਬਿਆਨ ਕੀਤੀ।
ਭਾਜਪਾ ਆਗੂਆਂ ਵੱਲੋਂ ਲੁਧਿਆਣਾ ਦੇ ਮਨਜੀਤ ਨਗਰ ਇਲਾਕੇ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਗਿਆ ਕਿ ਇੱਥੇ 40 ਤੋਂ 50 ਨੌਜਵਾਨ ਨਸ਼ੇ ਦੀ ਲਪੇਟ ਵਿੱਚ ਆਉਣ ਕਾਰਨ ਜਾਨ ਗੁਆ ਚੁੱਕੇ ਹਨ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਵਿੱਚ ਇੱਕ ਵੀਡੀਓ ਵੀ ਦਿਖਾਈ ਗਈ, ਜਿਸ ਰਾਹੀਂ ਨਸ਼ਿਆਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਥਿਤੀ ਸਾਹਮਣੇ ਰੱਖਣ ਦੀ ਕੋਸ਼ਿਸ਼ ਕੀਤੀ ਗਈ।
ਭਾਜਪਾ ਦੇ ਸੀਨੀਅਰ ਆਗੂ ਵਿਨੀਤ ਜੋਸ਼ੀ ਨੇ ਵੀ ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਅਤੇ ਮੌਤਾਂ ਨਾਲ ਸਬੰਧਤ ਇੱਕ ਸੂਚੀ ਪੇਸ਼ ਕਰਨ ਦੀ ਗੱਲ ਕਹੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਕਈ ਇਲਾਕੇ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਿਤ ਹਨ।
ਇਸ ਦੌਰਾਨ ਗੁਜਰਾਤ ਵਿੱਚ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਫੜੇ ਜਾਣ ਸਬੰਧੀ ਪੁੱਛੇ ਸਵਾਲ ’ਤੇ ਪੰਜਾਬ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਜਰਾਤ ਅਤੇ ਰਾਜਸਥਾਨ ਵਿੱਚ ਨਸ਼ਾ ਘਰ-ਘਰ ਪਹੁੰਚਣ ਵਾਲੀ ਸਥਿਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਬੰਦਰਗਾਹਾਂ ਜਾਂ ਸਰਹੱਦਾਂ ’ਤੇ ਨਸ਼ਿਆਂ ਨਾਲ ਸਬੰਧਤ ਮਾਮਲੇ ਸਾਹਮਣੇ ਆ ਸਕਦੇ ਹਨ, ਪਰ ਉਨ੍ਹਾਂ ਦੇ ਅਨੁਸਾਰ ਹਰਿਆਣਾ ਵਿੱਚ ਪੰਜਾਬ ਵਰਗੇ ਹਾਲਾਤ ਨਹੀਂ ਹਨ।
Get all latest content delivered to your email a few times a month.