IMG-LOGO
ਹੋਮ ਪੰਜਾਬ: ਲੈਬਰਨ ਟੈਕ ਯੂਨੀਵਰਸਿਟੀ ਦੀਆਂ ਮਹਿਲਾ ਕਰਮਚਾਰੀਆਂ ਵੱਲੋਂ ਪਰਿਵਾਰਾਂ ਸਮੇਤ ਧਰਨਾ,...

ਲੈਬਰਨ ਟੈਕ ਯੂਨੀਵਰਸਿਟੀ ਦੀਆਂ ਮਹਿਲਾ ਕਰਮਚਾਰੀਆਂ ਵੱਲੋਂ ਪਰਿਵਾਰਾਂ ਸਮੇਤ ਧਰਨਾ, ਸੀਨੀਅਰ ਅਧਿਕਾਰੀਆਂ ’ਤੇ ਲਗਾਏ ਗੰਭੀਰ ਦੋਸ਼

Admin User - Sep 25, 2026 04:26 PM
IMG

ਰੂਪਨਗਰ ਨਾਲ ਲੱਗਦੇ ਨਵਾਂਸ਼ਹਿਰ ਜ਼ਿਲ੍ਹੇ ਦੇ ਰੇਲ ਮਾਜਰਾ ਸਥਿਤ ਲੈਬਰਨ ਟੈਕ ਯੂਨੀਵਰਸਿਟੀ ਵਿੱਚ ਮਹਿਲਾ ਸਟਾਫ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਧਰਨਾ ਸ਼ੁਰੂ ਕੀਤਾ ਗਿਆ। ਧਰਨੇ ਵਿੱਚ ਸੀਨੀਅਰ ਅਹੁਦਿਆਂ ’ਤੇ ਤਾਇਨਾਤ ਰਤਨ ਕੌਰ, ਡਾ. ਨਵਨੀਤ ਚੋਪੜਾ ਅਤੇ ਰਮਨ ਸੋਫਤ ਸਮੇਤ ਹੋਰ ਮਹਿਲਾ ਕਰਮਚਾਰੀ ਸ਼ਾਮਲ ਹੋਈਆਂ।

ਧਰਨਾਕਾਰੀ ਮਹਿਲਾ ਕਰਮਚਾਰੀਆਂ ਨੇ ਦੋਸ਼ ਲਾਇਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਯੂਨੀਵਰਸਿਟੀ ਦੇ ਕੁਝ ਸੀਨੀਅਰ ਅਧਿਕਾਰੀਆਂ ਵੱਲੋਂ ਮਾਨਸਿਕ, ਸਮਾਜਿਕ ਅਤੇ ਸਰੀਰਕ ਤੌਰ ’ਤੇ ਕਥਿਤ ਤੰਗ-ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਹਨ। ਉਨ੍ਹਾਂ ਮੁਤਾਬਕ ਇਸ ਸਬੰਧੀ ਬੀਤੇ ਦਿਨੀਂ ਚੰਡੀਗੜ੍ਹ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ।

ਮਹਿਲਾ ਕਰਮਚਾਰੀਆਂ ਦਾ ਕਹਿਣਾ ਹੈ ਕਿ ਸ਼ਿਕਾਇਤ ਤੋਂ ਬਾਅਦ ਰਤਨ ਕੌਰ ਨੂੰ ਇੱਕ ਦਿਨ ਪਹਿਲਾਂ ਯੂਨੀਵਰਸਿਟੀ ਤੋਂ ਟਰਮੀਨੇਟ ਕਰ ਦਿੱਤਾ ਗਿਆ। ਇਸ ਕਾਰਵਾਈ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਯੂਨੀਵਰਸਿਟੀ ਦੇ ਗੇਟ ’ਤੇ ਧਰਨਾ ਲਗਾ ਕੇ ਇਨਸਾਫ ਦੀ ਮੰਗ ਕੀਤੀ।

ਧਰਨਾਕਾਰੀਆਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਰਵਿੰਦ ਚਾਵਲਾ, ਰਜਿਸਟਰਾਰ ਬੀ.ਐੱਸ. ਸਤਿਆਲ, ਇੰਜੀਨੀਅਰਿੰਗ ਡੀਨ ਐੱਚ.ਪੀ.ਐੱਸ. ਧਾਮੀ ਅਤੇ ਚੀਫ ਐਗਜ਼ੀਕਿਊਟਿਵ ਅਫਸਰ ਵਿਮਲ ਮਲਹੋਤਰਾ ’ਤੇ ਕਥਿਤ ਮਾਨਸਿਕ ਅਤੇ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਯੂਨੀਵਰਸਿਟੀ ਵਿੱਚ ਕਥਿਤ ਗਲਤ ਕੰਮਾਂ ਸਬੰਧੀ ਆਵਾਜ਼ ਉਠਾਉਣ ਤੋਂ ਬਾਅਦ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.