IMG-LOGO
ਹੋਮ ਪੰਜਾਬ, ਚੰਡੀਗੜ੍ਹ, ਪੰਜਾਬ 'ਚ ਅਗਲੇ 48 ਘੰਟਿਆਂ ਲਈ 'ਯੈਲੋ ਅਲਰਟ': 15 ਜ਼ਿਲ੍ਹਿਆਂ...

ਪੰਜਾਬ 'ਚ ਅਗਲੇ 48 ਘੰਟਿਆਂ ਲਈ 'ਯੈਲੋ ਅਲਰਟ': 15 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ

Admin User - Sep 26, 2026 10:09 AM
IMG

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਬਦਲਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਆਉਂਦੇ 48 ਘੰਟਿਆਂ ਲਈ 'ਯੈਲੋ ਅਲਰਟ' ਜਾਰੀ ਕਰਦਿਆਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੇ ਔਸਤ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਪਾਰਾ ਹੁਣ ਆਮ ਦੇ ਕਰੀਬ ਪਹੁੰਚ ਗਿਆ ਹੈ। ਲੰਘੇ ਸ਼ੁੱਕਰਵਾਰ ਨੂੰ 37 ਡਿਗਰੀ ਸੈਲਸੀਅਸ ਤਾਪਮਾਨ ਨਾਲ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ।


ਅੱਜ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਬਾਦਲਵਾਈ ਅਤੇ ਮੀਂਹ ਦੇ ਆਸਾਰ ਬਣੇ ਹੋਏ ਹਨ:

ਤੇਜ਼ ਹਵਾਵਾਂ ਤੇ ਗਰਜ-ਚਮਕ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।


ਹਲਕੀ ਬਾਰਿਸ਼: ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਛਿੱਟੇ ਪੈਣ ਜਾਂ ਦਰਮਿਆਨਾ ਮੀਂਹ ਹੋਣ ਦੀ ਤਵੱਕੋ ਹੈ।


ਮੌਸਮ ਵਿਗਿਆਨੀਆਂ ਅਨੁਸਾਰ ਖੇਤਰ ਵਿੱਚੋਂ ਮਾਨਸੂਨ ਦੀ ਵਾਪਸੀ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ। ਇਸ ਵੇਲੇ ਮਾਨਸੂਨ ਵਾਪਸੀ ਦੀ ਰੇਖਾ ਗੁਰਦਾਸਪੁਰ ਅਤੇ ਚੰਡੀਗੜ੍ਹ ਤੋਂ ਹੋ ਕੇ ਲੰਘ ਰਹੀ ਹੈ। ਦੂਜੇ ਪਾਸੇ, ਇਕ 'ਪੱਛਮੀ ਗੜਬੜੀ' (Western Disturbance) ਦੇ ਸਰਗਰਮ ਹੋਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ 'ਚ ਹੋਰ ਹਲਚਲ ਦੇਖਣ ਨੂੰ ਮਿਲ ਸਕਦੀ ਹੈ।


ਮੌਸਮ ਵਿੱਚ ਆਈ ਤਬਦੀਲੀ ਦਾ ਸੀਧਾ ਅਸਰ ਬਿਜਲੀ ਦੀ ਖਪਤ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਸ਼ਨੀਵਾਰ ਸਵੇਰੇ ਰਾਜ ਵਿੱਚ ਬਿਜਲੀ ਦੀ ਮੰਗ ਘਟ ਕੇ 12,989 ਮੈਗਾਵਾਟ ਰਹਿ ਗਈ। ਸੂਬੇ ਵਿੱਚ ਆਪਣਾ ਬਿਜਲੀ ਉਤਪਾਦਨ 3,112 ਮੈਗਾਵਾਟ ਰਿਹਾ, ਜਦਕਿ 9,847 ਮੈਗਾਵਾਟ ਦੇ ਨਿਰਧਾਰਤ ਕੋਟੇ ਦੇ ਮੁਕਾਬਲੇ 9,876 ਮੈਗਾਵਾਟ ਬਿਜਲੀ ਦੀ ਵਰਤੋਂ ਕੀਤੀ ਗਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.