IMG-LOGO
ਹੋਮ ਪੰਜਾਬ: ‘ਨਾ ਕਾਂਗਰਸ 'ਚ ਜਾ ਰਿਹਾਂ, ਨਾ ਭਾਜਪਾ ਛੱਡ ਰਿਹਾਂ’: ਸਿਆਸੀ...

‘ਨਾ ਕਾਂਗਰਸ 'ਚ ਜਾ ਰਿਹਾਂ, ਨਾ ਭਾਜਪਾ ਛੱਡ ਰਿਹਾਂ’: ਸਿਆਸੀ ਚਰਚਾਵਾਂ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

Admin User - Sep 26, 2026 11:28 AM
IMG

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਿਆਸੀ ਭਵਿੱਖ ਨੂੰ ਲੈ ਕੇ ਚੱਲ ਰਹੀਆਂ ਤਮਾਮ ਅਫ਼ਵਾਹਾਂ 'ਤੇ ਪੂਰਨ ਵਿਰਾਮ ਲਗਾ ਦਿੱਤਾ ਹੈ। ਲੰਬੇ ਸਮੇਂ ਤੋਂ ਚੱਲ ਰਹੀਆਂ ਅਟਕਲਾਂ 'ਤੇ ਆਪਣੀ ਖ਼ਾਮੋਸ਼ੀ ਤੋੜਦਿਆਂ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਨਾ ਤਾਂ ਭਾਜਪਾ ਛੱਡ ਰਹੇ ਹਨ ਅਤੇ ਨਾ ਹੀ ਕਾਂਗਰਸ ਵਿੱਚ ਵਾਪਸੀ ਕਰਨ ਦਾ ਕੋਈ ਇਰਾਦਾ ਰੱਖਦੇ ਹਨ।


ਦਿੱਲੀ ਵਿਖੇ ਮਰਹੂਮ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੀ ਯਾਦ ਵਿੱਚ ਪ੍ਰਕਾਸ਼ਿਤ ਪੁਸਤਕ ‘ਬਿਸ਼ਨ ਵਿਦ ਲਵ’ ਦੇ ਰਿਲੀਜ਼ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਪਾਰਟੀ ਹਾਈਕਮਾਂਡ ਨੂੰ ਆਪਣੇ ਵਿਚਾਰਾਂ ਤੋਂ ਜਾਣੂ ਕਰਵਾਉਣਾ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਆਖਿਆ, "ਮੈਂ ਪੰਜਾਬ ਦੀ ਸਿਆਸਤ ਵਿੱਚ 60 ਸਾਲ ਗੁਜ਼ਾਰੇ ਹਨ। ਮੇਰਾ ਫ਼ਰਜ਼ ਬਣਦਾ ਹੈ ਕਿ ਮੈਂ ਲੀਡਰਸ਼ਿਪ ਅੱਗੇ ਆਪਣੀ ਰਾਇ ਰੱਖਾਂ, ਪਰ ਇਸ ਦਾ ਇਹ ਮਤਲਬ ਬਿਲਕੁਲ ਨਹੀਂ ਕਿ ਮੈਂ ਪਾਰਟੀ ਬਦਲਣ ਜਾ ਰਿਹਾ ਹਾਂ।"


ਆਪਣੀ ਉਮਰ ਬਾਰੇ ਚੱਲ ਰਹੀਆਂ ਚਰਚਾਵਾਂ ਦਾ ਜਵਾਬ ਦਿੰਦਿਆਂ 84 ਸਾਲਾ ਕੈਪਟਨ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਕਿਹਾ ਕਿ ਉਹ ਅਜੇ ਬੁੱਢੇ ਨਹੀਂ ਹੋਏ ਹਨ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਦੀ ਮਿਸਾਲ ਦਿੰਦਿਆਂ ਕਿਹਾ ਕਿ ਜੇਕਰ ਉਹ 92 ਸਾਲ ਦੀ ਉਮਰ ਤੱਕ ਸਰਗਰਮ ਰਹਿ ਸਕਦੇ ਹਨ, ਤਾਂ ਉਹ ਵੀ ਰਾਜਨੀਤੀ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ।


ਇਸ ਸਮਾਗਮ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਡਾ. ਫ਼ਾਰੂਕ ਅਬਦੁੱਲਾ, ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਕਪਿਲ ਦੇਵ ਵਰਗੀਆਂ ਦਿੱਗਜ ਸ਼ਖ਼ਸੀਅਤਾਂ ਵੀ ਮੌਜੂਦ ਸਨ। ਸਮਾਗਮ ਦੌਰਾਨ ਡਾ. ਫ਼ਾਰੂਕ ਅਬਦੁੱਲਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਪੰਜਾਬ ਦੇ ਮੁੱਖ ਮੰਤਰੀ ਵਜੋਂ ਦੇਖਣ ਦੀ ਖ਼ਾਹਿਸ਼ ਪ੍ਰਗਟਾਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.