IMG-LOGO
ਹੋਮ ਪੰਜਾਬ: ਨਾਗਾਲੈਂਡ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ: 19 ਲੋਕਾਂ ਦੀ ਮੌਤ,...

ਨਾਗਾਲੈਂਡ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ: 19 ਲੋਕਾਂ ਦੀ ਮੌਤ, ਪੁਲਿਸ ਨੇ ਗਠਿਤ ਕੀਤੀ SIT

Admin User - Sep 26, 2026 11:40 AM
IMG

ਇਸ ਵੇਲੇ ਦੀ ਵੱਡੀ ਖ਼ਬਰ ਨਾਗਾਲੈਂਡ ਤੋਂ ਸਾਹਮਣੇ ਆ ਰਹੀ ਹੈ। ਇੱਥੇ ਕਥਿਤ ਤੌਰ 'ਤੇ ਮਿਲਾਵਟੀ ਅਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾਵਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਾਪਰੀਆਂ ਹਨ। ਪੁਲਿਸ ਅਨੁਸਾਰ ਪਿਛਲੇ ਦੋ ਦਿਨਾਂ ਵਿੱਚ ਮੋਕੋਕਚੁੰਗ ਜ਼ਿਲ੍ਹੇ ਵਿੱਚ 8 ਅਤੇ ਤੁਏਨਸਾਂਗ ਜ਼ਿਲ੍ਹੇ ਵਿੱਚ 11 ਲੋਕਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਸਾਰੀਆਂ ਮੌਤਾਂ ਕਥਿਤ ਤੌਰ 'ਤੇ ਗੈਰ-ਕਾਨੂੰਨੀ ਸ਼ਰਾਬ ਪੀਣ ਨਾਲ ਹੋਈਆਂ ਹਨ।


ਘਟਨਾ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਜਾਂਚ ਵਿੱਚ ਜੁੱਟ ਗਈ ਹੈ। ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਤੇ ਸੀਨੀਅਰ ਸੁਪਰਡੰਟ ਆਫ਼ ਪੁਲਿਸ (SSP) ਵੇਸੁਪ੍ਰਾ ਕੇਜੋ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਹਨਾਂ ਮੌਤਾਂ ਦੀ ਜਾਂਚ ਕਰਨ ਅਤੇ ਮਿਲਾਵਟੀ ਸ਼ਰਾਬ ਦੇ ਸਰੋਤ ਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਐਡੀਸ਼ਨਲ ਸੁਪਰਡੰਟ ਆਫ਼ ਪੁਲਿਸ (ASP) ਆਈ. ਬੁੰਗਲਾਂਗ ਚਾਂਗ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਦੱਸ ਦੇਈਏ ਕਿ ਨਾਗਾਲੈਂਡ ਵਿੱਚ 1990 ਤੋਂ ਹੀ ਸ਼ਰਾਬਬੰਦੀ ਲਾਗੂ ਹੈ। ਇਸ ਦੇ ਬਾਵਜੂਦ ਅਜਿਹੀ ਘਟਨਾ ਵਾਪਰਨਾ ਪ੍ਰਸ਼ਾਸਨ ਦੇ ਰਵੱਈਏ 'ਤੇ ਇੱਕ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦੀ ਹੈ। ਸ਼ਰਾਬਬੰਦੀ ਦੇ ਬਾਵਜੂਦ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਕਿਸ ਤਰ੍ਹਾਂ ਵੇਚੀ ਜਾਂ ਪਹੁੰਚਾਈ ਜਾ ਰਹੀ ਸੀ, ਇਹ ਜਾਂਚ ਦਾ ਦਾ ਵਿਸ਼ਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.