IMG-LOGO
ਹੋਮ ਪੰਜਾਬ: ਝਬਾਲ 'ਚ ਖੂਨੀ ਖੇਡ: ਅਕਾਲੀ ਆਗੂ ਨਵਪ੍ਰੀਤ ਨਵੀ ਦਾ ਗੋਲੀਆਂ...

ਝਬਾਲ 'ਚ ਖੂਨੀ ਖੇਡ: ਅਕਾਲੀ ਆਗੂ ਨਵਪ੍ਰੀਤ ਨਵੀ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ 'ਚ ਦਹਿਸ਼ਤ

Admin User - Sep 26, 2026 01:24 PM
IMG

ਥਾਣਾ ਝਬਾਲ ਅਧੀਨ ਆਉਂਦੇ ਪਿੰਡ ਗੱਗੋ ਬੂਹਾ ਤੋਂ ਇੱਕ ਵੱਡੀ ਅਤੇ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਦੀ ਮੌਜੂਦਾ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨਵਪ੍ਰੀਤ ਸਿੰਘ ਨਵੀ ਦਾ ਬੀਤੀ ਦੇਰ ਰਾਤ ਸ਼ਰੇਆਮ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਖੂਨੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।


ਮਿਲੀ ਜਾਣਕਾਰੀ ਮੁਤਾਬਕ ਅੱਡਾ ਗੱਗੋ ਬੂਹਾ ਵਿਖੇ ਸੁਨਿਆਰੇ ਦੀ ਦੁਕਾਨ ਕਰਨ ਵਾਲੇ ਸੋਨੂੰ ਕੰਡਾ ਨਾਮਕ ਵਿਅਕਤੀ ਨਾਲ ਨਵਪ੍ਰੀਤ ਨਵੀ ਦੀ ਪਹਿਲਾਂ ਤੋਂ ਹੀ ਪੁਰਾਣੀ ਰੰਜਸ਼ ਚੱਲ ਰਹੀ ਸੀ। ਬੀਤੀ ਰਾਤ ਦੋਵੇਂ ਧਿਰਾਂ ਦਾ ਆਪਸ ਵਿੱਚ ਸਾਹਮਣਾ ਹੋ ਗਿਆ, ਜਿਸ ਤੋਂ ਬਾਅਦ ਗੱਲਬਾਤ ਤਕਰਾਰ ਵਿੱਚ ਬਦਲ ਗਈ। ਦੇਖਦੇ ਹੀ ਦੇਖਦੇ ਸੋਨੂੰ ਕੰਡਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਕਾਲੀ ਆਗੂ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੰਭੀਰ ਰੂਪ ਵਿੱਚ ਜ਼ਖਮੀ ਨਵੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਝਬਾਲ ਦੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਝਬਾਲ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲਗਾਤਾਰ ਹੋ ਰਹੀਆਂ ਗੋਲੀਬਾਰੀ ਦੀਆਂ ਵਾਰਦਾਤਾਂ ਨੇ ਸਥਾਨਕ ਲੋਕਾਂ ਵਿੱਚ ਬੇਚੈਨੀ ਅਤੇ ਖੌਫ ਵਧਾ ਦਿੱਤਾ ਹੈ, ਜਿਸ ਨਾਲ ਕਾਨੂੰਨ ਵਿਵਸਥਾ 'ਤੇ ਵੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.