IMG-LOGO
ਹੋਮ ਪੰਜਾਬ: ਨਮੋਲ ਮਾਮਲੇ ਨੂੰ ਲੈ ਕੇ ਚੀਮਾ ਦਾ ਕਾਂਗਰਸ ’ਤੇ ਨਿਸ਼ਾਨਾ,...

ਨਮੋਲ ਮਾਮਲੇ ਨੂੰ ਲੈ ਕੇ ਚੀਮਾ ਦਾ ਕਾਂਗਰਸ ’ਤੇ ਨਿਸ਼ਾਨਾ, ਦਲਿਤ ਭਾਈਚਾਰੇ ਖ਼ਿਲਾਫ਼ ਟਿੱਪਣੀਆਂ ਦੀ ਕੀਤੀ ਨਿੰਦਾ

Admin User - Sep 26, 2026 03:19 PM
IMG

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ’ਤੇ ਦਲਿਤ ਭਾਈਚਾਰੇ ਪ੍ਰਤੀ ਕਥਿਤ ਅਪਮਾਨਜਨਕ ਰਵੱਈਆ ਅਪਣਾਉਣ ਦੇ ਦੋਸ਼ ਲਗਾਉਂਦਿਆਂ ਪਾਰਟੀ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਦਲਿਤ ਸਮਾਜ ਨਾਲ ਸਬੰਧਤ ਲੋਕਾਂ ਅਤੇ ਆਗੂਆਂ ਬਾਰੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਨੇ ਪਾਰਟੀ ਦੀ ਸੋਚ ’ਤੇ ਸਵਾਲ ਖੜ੍ਹੇ ਕੀਤੇ ਹਨ।

ਚੀਮਾ ਨੇ ਕਿਹਾ ਕਿ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਬਾਰੇ ਕਥਿਤ ਤੌਰ ’ਤੇ ਰੰਗ ਅਤੇ ਜਾਤ ਨਾਲ ਜੋੜ ਕੇ ਕੀਤੀਆਂ ਟਿੱਪਣੀਆਂ ਤੋਂ ਲੈ ਕੇ ਹੋਰ ਮਾਮਲਿਆਂ ਤੱਕ, ਕਾਂਗਰਸ ਦੇ ਆਗੂਆਂ ਵੱਲੋਂ ਦਲਿਤ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ ਸਾਹਮਣੇ ਆਉਂਦੇ ਰਹੇ ਹਨ।

ਨਮੋਲ ਪਿੰਡ ਦੀ ਹਾਲੀਆ ਘਟਨਾ ਦਾ ਹਵਾਲਾ ਦਿੰਦਿਆਂ ਵਿੱਤ ਮੰਤਰੀ ਨੇ ਦੋਸ਼ ਲਾਇਆ ਕਿ ਸਥਾਨਕ ਔਰਤਾਂ ਵੱਲੋਂ ਕਾਂਗਰਸੀ ਆਗੂਆਂ ’ਤੇ ਨਸ਼ਿਆਂ ਦੀ ਵਿਕਰੀ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਕਥਿਤ ਤੌਰ ’ਤੇ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਸਮਾਜ ਵਿੱਚ ਵੰਡ ਪੈਦਾ ਕਰਨ ਵਾਲੇ ਹਨ।

ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੇ ਕੰਮਾਂ ’ਤੇ ਧਿਆਨ ਦੇ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਗਤੀਵਿਧੀਆਂ ਤੋਂ ਘਬਰਾਏ ਕਾਂਗਰਸੀ ਆਗੂ ਸਿਆਸੀ ਤੌਰ ’ਤੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਚੀਮਾ ਨੇ ਕਾਂਗਰਸ ਆਗੂਆਂ ਵੱਲੋਂ ਦਲਿਤ ਭਾਈਚਾਰੇ ਸਬੰਧੀ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਦੀ ਨਿੰਦਾ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.