ਤਾਜਾ ਖਬਰਾਂ
ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀ ਸਾਲ 2026-29 ਦੀ ਨਵੀਂ ਕਾਰਜਕਾਰਨੀ ਲਈ 12 ਅਹੁਦੇਦਾਰਾਂ ਦੀ ਚੋਣ 25 ਅਕਤੂਬਰ 2026 ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਕਰਵਾਈ ਜਾਵੇਗੀ। ਵੋਟਿੰਗ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਗੁਪਤ ਮਤਦਾਨ ਰਾਹੀਂ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਤੋਂ ਬਾਅਦ ਉਸੇ ਦਿਨ ਨਤੀਜੇ ਐਲਾਨੇ ਜਾਣਗੇ।
ਚੋਣ ਪ੍ਰਕਿਰਿਆ ਲਈ ਡਾ. ਲਖਵਿੰਦਰ ਸਿੰਘ ਜੌਹਲ ਨੂੰ ਚੋਣ ਅਧਿਕਾਰੀ ਅਤੇ ਸਤਨਾਮ ਸਿੰਘ ਮਾਣਕ ਤੇ ਪ੍ਰੋ. ਤੇਜਿੰਦਰ ਵਿਰਲੀ ਨੂੰ ਸਹਾਇਕ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਉਮੀਦਵਾਰ 7 ਤੋਂ 14 ਅਕਤੂਬਰ ਸ਼ਾਮ 4 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਰਜਿਸਟਰਡ ਡਾਕ ਰਾਹੀਂ ਜਾਂ ਖੁਦ ਦੇਸ਼ ਭਗਤ ਯਾਦਗਾਰ ਹਾਲ ਦੇ ਸਕੱਤਰ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਣਗੇ।
ਨਾਮਜ਼ਦਗੀਆਂ ਦੀ ਪੜਤਾਲ 15 ਅਕਤੂਬਰ ਨੂੰ ਦੁਪਹਿਰ 2 ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਦਕਿ ਚੋਣ ਤੋਂ ਹਟਣ ਦੇ ਇੱਛੁਕ ਉਮੀਦਵਾਰ 16 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣਾ ਨਾਂ ਵਾਪਸ ਲੈ ਸਕਣਗੇ।
ਇਸ ਚੋਣ ਰਾਹੀਂ ਇੱਕ ਪ੍ਰਧਾਨ, ਇੱਕ ਸੀਨੀਅਰ ਮੀਤ ਪ੍ਰਧਾਨ, ਪੰਜ ਮੀਤ ਪ੍ਰਧਾਨ, ਇੱਕ ਜਨਰਲ ਸਕੱਤਰ ਅਤੇ ਚਾਰ ਸਕੱਤਰ ਚੁਣੇ ਜਾਣਗੇ। ਮੀਤ ਪ੍ਰਧਾਨਾਂ ਵਿੱਚੋਂ ਇੱਕ ਅਤੇ ਸਕੱਤਰਾਂ ਵਿੱਚੋਂ ਇੱਕ ਅਹੁਦਾ ਔਰਤਾਂ ਲਈ ਰਾਖਵਾਂ ਹੋਵੇਗਾ।
ਚੋਣ ਅਧਿਕਾਰੀਆਂ ਨੇ ਵੋਟਰ ਲੇਖਕਾਂ ਨੂੰ ਆਪਣਾ ਫੋਟੋ ਪਛਾਣ-ਪੱਤਰ ਨਾਲ ਲਿਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵੋਟ ਪਾਉਣ ਦਾ ਅਧਿਕਾਰ ਸਿਰਫ਼ ਜੀਵਨ ਮੈਂਬਰਾਂ ਅਤੇ ਸਾਹਿਤ ਸਭਾਵਾਂ ਵੱਲੋਂ ਬਣਾਏ ਮੈਂਬਰ ਲੇਖਕਾਂ ਨੂੰ ਹੋਵੇਗਾ। ਚੋਣ ਵਾਲੇ ਦਿਨ ਦੇਸ਼ ਭਗਤ ਯਾਦਗਾਰ ਹਾਲ ਕੰਪਲੈਕਸ ਵਿੱਚ ਕਿਸੇ ਵੀ ਤਰ੍ਹਾਂ ਦੇ ਇਸ਼ਤਿਹਾਰ ਜਾਂ ਪ੍ਰਚਾਰ ’ਤੇ ਪਾਬੰਦੀ ਰਹੇਗੀ।
Get all latest content delivered to your email a few times a month.