ਤਾਜਾ ਖਬਰਾਂ
ਜਾਣਕਾਰੀ ਮੁਤਾਬਕ, ਤਮੰਨਾ ਦੇ ਮਾਮੇ ਨੇ ਉਸਨੂੰ ਰੋਜ਼ਾਨਾ ਦੀ ਤਰ੍ਹਾਂ ਸਕੂਲ ਛੱਡਣ ਲਈ ਫੋਨ ਕੀਤਾ, ਪਰ ਕਈ ਵਾਰ ਫੋਨ ਕਰਨ ਦੇ ਬਾਵਜੂਦ ਕੋਈ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਉਹ ਆਪਣੀ ਭੈਣ ਦੇ ਘਰ ਪਹੁੰਚਿਆ, ਜਿੱਥੇ ਬਾਹਰੋਂ ਤਾਲਾ ਲੱਗਾ ਹੋਇਆ ਸੀ। ਤਾਲਾ ਤੋੜ ਕੇ ਅੰਦਰ ਦਾਖਲ ਹੋਣ ’ਤੇ ਉਸਨੇ ਆਪਣੀ ਭੈਣ ਅਤੇ ਭਾਣਜੀ ਨੂੰ ਮ੍ਰਿਤਕ ਹਾਲਤ ਵਿੱਚ ਦੇਖਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।
ਮ੍ਰਿਤਕਾ ਦੇ ਭਰਾ ਨੇ ਦੋਸ਼ ਲਗਾਇਆ ਕਿ ਉਸਦਾ ਜੀਜਾ ਜਸਵਿੰਦਰ ਸਿੰਘ ਨਸ਼ੇ ਦਾ ਆਦੀ ਸੀ ਅਤੇ ਇਸ ਕਾਰਨ ਘਰ ਵਿੱਚ ਅਕਸਰ ਝਗੜਾ ਰਹਿੰਦਾ ਸੀ। ਉਸਨੇ ਦੱਸਿਆ ਕਿ ਵਾਰਦਾਤ ਤੋਂ ਬਾਅਦ ਜਸਵਿੰਦਰ ਸਿੰਘ ਮੌਕੇ ਤੋਂ ਫਰਾਰ ਹੈ।
ਸੂਚਨਾ ਮਿਲਣ ’ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ। ਐਸਐਚਓ ਸਿਵਲ ਲਾਈਨ ਮੁਤਾਬਕ ਮੁੱਢਲੀ ਜਾਣਕਾਰੀ ਵਿੱਚ ਮ੍ਰਿਤਕਾ ਦੇ ਭਰਾ ਵੱਲੋਂ ਉਸਦੇ ਜੀਜੇ ’ਤੇ ਕਤਲ ਦੇ ਦੋਸ਼ ਲਗਾਏ ਗਏ ਹਨ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
Get all latest content delivered to your email a few times a month.