IMG-LOGO
ਹੋਮ ਪੰਜਾਬ: ਮੌਸਮ ਅਪਡੇਟ: ਪੰਜਾਬ ਦੇ 9 ਜ਼ਿਲ੍ਹਿਆਂ 'ਚ ਅੱਜ ਯੈਲੋ ਅਲਰਟ;...

ਮੌਸਮ ਅਪਡੇਟ: ਪੰਜਾਬ ਦੇ 9 ਜ਼ਿਲ੍ਹਿਆਂ 'ਚ ਅੱਜ ਯੈਲੋ ਅਲਰਟ; ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ

Admin User - Sep 27, 2026 11:23 AM
IMG

ਪੰਜਾਬ ਵਿੱਚ ਮੌਸਮ ਆਪਣਾ ਰੂਪ ਬਦਲ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਪੂਰੇ ਪੰਜਾਬ ਵਿੱਚ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਬਣੇ ਹੋਏ ਹਨ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਮੇਘ ਗਰਜਣ, ਬਿਜਲੀ ਚਮਕਣ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ।


ਇਸ ਦੇ ਨਾਲ ਹੀ ਪਠਾਨਕੋਟ, ਰੂਪਨਗਰ ਅਤੇ ਮੋਹਾਲੀ ਦੇ ਕਈ ਇਲਾਕਿਆਂ ਵਿੱਚ ਚੰਗੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ। ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਹਿੱਸਿਆਂ ਵਿੱਚ, ਜਦਕਿ ਤਰਨਤਾਰਨ, ਮੋਗਾ, ਬਰਨਾਲਾ ਤੇ ਸੰਗਰੂਰ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ।


ਅਗਲੇ ਦਿਨਾਂ ਦੀ ਗੱਲ ਕਰੀਏ ਤਾਂ 28 ਅਤੇ 29 ਸਤੰਬਰ ਨੂੰ ਕੋਈ ਅਲਰਟ ਤਾਂ ਜਾਰੀ ਨਹੀਂ ਕੀਤਾ ਗਿਆ, ਪਰ ਮਾਲਵਾ ਤੇ ਮਾਝੇ ਦੇ ਕਈ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਕਿਤੇ-ਕਿਤੇ ਬੱਦਲ ਵਰਸ ਸਕਦੇ ਹਨ। ਇਸ ਤੋਂ ਬਾਅਦ 30 ਸਤੰਬਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਹੋ ਜਾਣ ਦੀ ਸੰਭਾਵਨਾ ਹੈ।


ਸੂਬੇ ਵਿੱਚ ਤਾਪਮਾਨ ਦਾ ਮਿਜ਼ਾਜ ਵੀ ਬਦਲ ਰਿਹਾ ਹੈ, ਜਿੱਥੇ ਦਿਨ ਵੇਲੇ ਹਲਕੀ ਗਰਮੀ ਮਹਿਸੂਸ ਹੁੰਦੀ ਹੈ, ਉੱਥੇ ਹੀ ਸਵੇਰੇ-ਸ਼ਾਮ ਤਾਪਮਾਨ 'ਚ ਗਿਰਾਵਟ ਆਉਣ ਨਾਲ ਗੁਲਾਬੀ ਠੰਡ ਨੇ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ਵਿੱਚ 0.9 ਡਿਗਰੀ ਦੀ ਗਿਰਾਵਟ ਆਈ, ਜਿਸ ਵਿੱਚ ਸਭ ਤੋਂ ਘੱਟ ਤਾਪਮਾਨ ਬੱਲੋਵਾਲ ਸੌਂਖੜੀ (ਐਸ.ਬੀ.ਐਸ. ਨਗਰ) ਵਿੱਚ 21 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਔਸਤ ਵੱਧੋ-ਵੱਧ ਤਾਪਮਾਨ 'ਚ 0.3 ਡਿਗਰੀ ਦਾ ਵਾਧਾ ਹੋਇਆ ਅਤੇ ਬਠਿੰਡਾ ਏਅਰਪੋਰਟ 34.6 ਡਿਗਰੀ ਸੈਲਸੀਅਸ ਨਾਲ ਸੂਬੇ ਦਾ ਸਭ ਤੋਂ ਗਰਮ ਇਲਾਕਾ ਰਿਹਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.