IMG-LOGO
ਹੋਮ ਪੰਜਾਬ, ਚੰਡੀਗੜ੍ਹ, ਐੱਲ.ਪੀ.ਯੂ. ਵਿਵਾਦ: ਗਰਲਜ਼ ਹੋਸਟਲ ਨਾਲ ਜੁੜੀਆਂ ਅਫ਼ਵਾਹਾਂ 'ਤੇ ਯੂਨੀਵਰਸਿਟੀ ਦਾ...

ਐੱਲ.ਪੀ.ਯੂ. ਵਿਵਾਦ: ਗਰਲਜ਼ ਹੋਸਟਲ ਨਾਲ ਜੁੜੀਆਂ ਅਫ਼ਵਾਹਾਂ 'ਤੇ ਯੂਨੀਵਰਸਿਟੀ ਦਾ ਵੱਡਾ ਬਿਆਨ; ਵਿਦਿਆਰਥੀਆਂ ਦੇ ਪ੍ਰਦਰਸ਼ਨ ਤੋਂ ਬਾਅਦ ਦਿੱਤੀ ਸਫ਼ਾਈ

Admin User - Sep 27, 2026 12:50 PM
IMG

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਸ਼ਨੀਵਾਰ ਦੇਰ ਰਾਤ ਹੋਏ ਭਾਰੀ ਹੰਗਾਮੇ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਰੋਸ਼ ਪ੍ਰਦਰਸ਼ਨ ਤੋਂ ਬਾਅਦ, ਯੂਨੀਵਰਸਿਟੀ ਪ੍ਰਸ਼ਾਸਨ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਖ਼ਬਰਾਂ ਨੂੰ ਲੈ ਕੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਪ੍ਰਸ਼ਾਸਨ ਨੇ ਕੈਂਪਸ ਅਤੇ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਗਰਲਜ਼ ਹੋਸਟਲ ਨਾਲ ਸਬੰਧਤ ਘਟਨਾਵਾਂ, ਆਤਮਹੱਤਿਆ ਅਤੇ ਜਬਰ-ਜਨਾਹ ਦੀਆਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਮਨਘੜਤ, ਬੇਬੁਨਿਆਦ ਅਤੇ ਅਫ਼ਵਾਹ ਕਰਾਰ ਦਿੰਦਿਆਂ ਖਾਰਜ ਕਰ ਦਿੱਤਾ ਹੈ।


ਜ਼ਿਕਰਯੋਗ ਹੈ ਕਿ ਸ਼ਨੀਵਾਰ ਰਾਤ ਗਰਲਜ਼ ਹੋਸਟਲ ਨਾਲ ਜੁੜੀ ਇੱਕ ਕਥਿਤ ਘਟਨਾ ਦੀ ਖ਼ਬਰ ਫੈਲਣ ਤੋਂ ਬਾਅਦ ਵਿਦਿਆਰਥੀਆਂ 'ਚ ਜ਼ਬਰਦਸਤ ਗੁੱਸਾ ਦੇਖਣ ਨੂੰ ਮਿਲਿਆ। ਨਾਰਾਜ਼ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਬਾਹਰ ਮੁੱਖ ਹਾਈਵੇਅ 'ਤੇ ਧਰਨਾ ਲਗਾ ਕੇ ਜਾਮ ਲਗਾ ਦਿੱਤਾ ਸੀ। ਸੋਸ਼ਲ ਮੀਡੀਆ ਪੋਸਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਹੋਸਟਲ ਦੀ ਇੱਕ ਵਿਦਿਆਰਥਣ ਨਾਲ ਅਣਸੁਖਾਵੀਂ ਘਟਨਾ ਵਾਪਰੀ ਹੈ, ਜਿਸ ਤੋਂ ਬਾਅਦ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਅਤੇ ਇਸ ਮਾਮਲੇ 'ਚ ਇੱਕ ਵਰਕਰ ਦੀ ਸ਼ਮੂਲੀਅਤ ਦਾ ਵੀ ਸ਼ੱਕ ਜਤਾਇਆ ਜਾ ਰਿਹਾ ਸੀ।


ਇਨ੍ਹਾਂ ਸਭ ਦਾਅਵਿਆਂ ਨੂੰ ਸਿਰੇ ਤੋਂ ਨਕਾਰਦਿਆਂ ਐੱਲ.ਪੀ.ਯੂ. ਪ੍ਰਸ਼ਾਸਨ ਨੇ ਜਾਰੀ ਅਧਿਕਾਰਤ ਬਿਆਨ 'ਚ ਕਿਹਾ ਹੈ ਕਿ ਕੁਝ ਅਰਾਜਕ ਅਤੇ ਸਮਾਜ ਵਿਰੋਧੀ ਤੱਤ ਵਿਦਿਆਰਥੀਆਂ ਨੂੰ ਭੜਕਾ ਕੇ ਅਕਾਦਮਿਕ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੀਆਂ ਝੂਠੀਆਂ ਅਤੇ ਗੁੰਮਰਾਹਕੁੰਨ ਖ਼ਬਰਾਂ ਫੈਲਾਉਣਾ ਯੂਨੀਵਰਸਿਟੀ ਦੀ ਸਾਖ ਅਤੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ।


ਯੂਨੀਵਰਸਿਟੀ ਨੇ ਸਪੱਸ਼ਟ ਕੀਤਾ ਕਿ ਕੈਂਪਸ ਵਿੱਚ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਹੈ। ਪ੍ਰਸ਼ਾਸਨ ਨੇ ਵਿਦਿਆਰਥੀਆਂ, ਮਾਪਿਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਪੁਸ਼ਟੀ ਕੀਤੀਆਂ ਅਫ਼ਵਾਹਾਂ 'ਤੇ ਬਿਲਕੁਲ ਵੀ ਯਕੀਨ ਨਾ ਕਰਨ ਅਤੇ ਨਾ ਹੀ ਇਹਨਾਂ ਨੂੰ ਅੱਗੇ ਸ਼ੇਅਰ ਕਰਨ। ਸ਼ਾਂਤਮਈ ਮਾਹੌਲ ਬਣਾਏ ਰੱਖਣ ਲਈ ਸਿਰਫ਼ ਯੂਨੀਵਰਸਿਟੀ ਦੇ ਅਧਿਕਾਰਤ ਸੂਚਨਾ ਸਰੋਤਾਂ 'ਤੇ ਹੀ ਭਰੋਸਾ ਕੀਤਾ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.